21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਦਹੀਰਪੁਰ ਤੋਂ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਬੱਸ ਰਵਾਨਾ

ਨੂਰਪੁਰ ਬੇਦੀ, 20 ਸਤੰਬਰ (ਵਿੰਦਰਪਾਲ ਝਾਂਡੀਆਂ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਦਹੀਰਪੁਰ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ।

ਅਜੀਤ ਡੈਸਕ 21-09-2026
ਨੂਰਪੁਰ ਬੇਦੀ, 20 ਸਤੰਬਰ (ਵਿੰਦਰਪਾਲ ਝਾਂਡੀਆਂ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਦਹੀਰਪੁਰ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਬੱਸ ਰਵਾਨਾ ਹੋਣ ਸਮੇਂ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਵਾਜਾਈ ਦੀ ਸਹੂਲਤ ਮਿਲਣ ਨਾਲ ਸੰਗਤਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਨੁੱਖਤਾ ਲਈ ਆਸਥਾ ਅਤੇ ਸ਼ਰਧਾ ਦਾ ਮਹਾਨ ਕੇਂਦਰ ਹੈ ਅਤੇ ਇੱਥੇ ਨਤਮਸਤਕ ਹੋਣਾ ਹਰੇਕ ਸਿੱਖ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰਧਾਮਾਂ ਦੇ ਦਰਸ਼ਨਾਂ ਨਾਲ ਜਿੱਥੇ ਮਨ ਨੂੰ ਆਤਮਿਕ ਸਕੂਨ ਮਿਲਦਾ ਹੈ , ਉੱਥੇ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਵਿਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ। ਇਸ ਮੌਕੇ ਪਿੰਡ ਦਹੀਰਪੁਰ ਦੀਆਂ ਸੰਗਤਾਂ, ਪਤਵੰਤੇ ਵਿਅਕਤੀ ਅਤੇ ਹੋਰ ਮੁਹਤਬਰ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਰੋਪੜ ਸੈਂਟਰਲ ਵਲੋਂ ਸੰਗਤ ਸਿੰਘ ਲੋਂਗੀਆ ਨੂੰ 100ਵੇਂ ਜਨਮ ਦਿਨ ’ਤੇ ਸਨਮਾਨ ਅਗਲੀ ਖ਼ਬਰ ਕੌਮੀ ਸਵੈ ਇੱਛੁਕ ਖ਼ੂਨਦਾਨ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।