23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰੋਟਰੀ ਕਲੱਬ ਰੂਪਨਗਰ ਵਲੋਂ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਰੋਟਰੀ ਕਲੱਬ ਰੂਪਨਗਰ ਵਲੋਂ ਰਘੁਨਾਥ ਸਹਾਏ ਗਲੋਬਲ ਸਮਾਰਟ ਸਕੂਲ, ਰੂਪਨਗਰ ਵਿਖੇ ‘ਪ੍ਰੋਜੈਕਟ ਸ਼ਾਂਤੀ’ ਤਹਿਤ ਵਿਦਿਆਰਥੀਆਂ ਲਈ ਸ਼ਾਂਤੀ, ਮਾਨਸਿਕ ਸੁਖ-ਸ਼ਾਂਤੀ ਅਤੇ ਨਸ਼ਾ ਮੁਕਤ ਭਾਰਤ ਸਬੰਧੀ ਪ੍ਰੇਰਨਾਦਾਇਕ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 23-09-2026
ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਰੋਟਰੀ ਕਲੱਬ ਰੂਪਨਗਰ ਵਲੋਂ ਰਘੁਨਾਥ ਸਹਾਏ ਗਲੋਬਲ ਸਮਾਰਟ ਸਕੂਲ, ਰੂਪਨਗਰ ਵਿਖੇ ‘ਪ੍ਰੋਜੈਕਟ ਸ਼ਾਂਤੀ’ ਤਹਿਤ ਵਿਦਿਆਰਥੀਆਂ ਲਈ ਸ਼ਾਂਤੀ, ਮਾਨਸਿਕ ਸੁਖ-ਸ਼ਾਂਤੀ ਅਤੇ ਨਸ਼ਾ ਮੁਕਤ ਭਾਰਤ ਸਬੰਧੀ ਪ੍ਰੇਰਨਾਦਾਇਕ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਸੈਸ਼ਨ ਦੀ ਮੁੱਖ ਬੁਲਾਰਨ ਬ੍ਰਹਮਾਕੁਮਾਰੀ ਭੈਣ ਅੰਜਨੀ ਜੀ ਨੇ ਵਿਦਿਆਰਥੀਆਂ ਨੂੰ ਅੰਦਰੂਨੀ ਸ਼ਾਂਤੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੁਖੀ ਜੀਵਨ ਲਈ ਮਨ ਦੀ ਸ਼ਾਂਤੀ ਬੁਨਿਆਦੀ ਆਧਾਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਡਿਆਂ ਦਾ ਸਤਿਕਾਰ ਕਰਨ, ਪੜ੍ਹਾਈ ਅਤੇ ਹਰ ਕੰਮ ਇਮਾਨਦਾਰੀ ਤੇ ਸੱਚਾਈ ਨਾਲ ਕਰਨ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ। ਸੈਸ਼ਨ ਦੇ ਅੰਤ ਵਿਚ ਵਿਦਿਆਰਥੀਆਂ ਨੇ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਅਤੇ ਆਪਣੇ ਮਾਨਸਿਕ ਸਿਹਤ ਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਆਦਤਾਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ। ਰੋਟਰੀ ਕਲੱਬ ਰੂਪਨਗਰ ਦੇ ਪ੍ਰਧਾਨ ਰੋਟੇਰੀਅਨ ਗਗਨ ਸੈਣੀ ਨੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਸਕੂਲ ਸਟਾਫ਼ ਵਲੋਂ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਪਾਸਟ ਪ੍ਰਧਾਨ ਰੋਟੇਰੀਅਨ ਕੁਲਵੰਤ ਸਿੰਘ, ਸਕੱਤਰ ਰੋਟੇਰੀਅਨ ਅਸ਼ੋਕ ਚੱਢਾ ਅਤੇ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਖਰੜ ਨੇ ਮਰਨ ਉਪਰੰਤ ਦੋ ਵਿਅਕਤੀਆਂ ਦੀਆਂ ਅੱਖਾਂ ਦਾਨ ਕਰਵਾਈਆਂ ਅਗਲੀ ਖ਼ਬਰ ਅਮਿੱਟ ਯਾਦਾਂ ਛੱਡ ਗਿਆ ਬੇਲਾ ਦਾ ਸਾਲਾਨਾ ਛਿੰਝ ਮੇਲਾ ਜਤਿੰਦਰ ਧੀਮਾਨ, ਜੀਤ ਕੋਟਲੀ ਅਤੇ ਪ੍ਰੀਤ ਕੋਟਲੀ ਨੇ ਕੀਤਾ ਦਰਸ਼ਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।