24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ ਆਪ’ ਸਰਕਾਰ ਦੇ ‘ਹਵਾਈ ਕਿਲ੍ਹਿਆਂ’ ਦੇ ਮੁਕਾਬਲੇ ਕੇਂਦਰ ਨੇ ਹਲਕੇ ਲਈ ਦਿੱਤੇ ਵੱਡੇ ਪ੍ਰਾਜੈਕਟ- ਡਾ. ਸੁਭਾਸ਼ ਸ਼ਰਮਾ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਪੱਤਰ ਪ੍ਰੇਰਕ)- ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਵਿਕਾਸ ਦੇ ਨਾਂ ’ਤੇ ਸਿਰਫ਼ ਐਲਾਨ ਤੇ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦੋਂਕਿ ਜ਼ਮੀਨੀ ਪੱਧਰ ’ਤੇ ਕਈ ਪ੍ਰੋਜੈਕਟ ਅਜੇ ਵੀ ਹਕੀਕਤ ਨਹੀਂ ਬਣ ਸਕੇ।

ਅਜੀਤ ਡੈਸਕ 24-09-2026
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਪੱਤਰ ਪ੍ਰੇਰਕ)- ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਵਿਕਾਸ ਦੇ ਨਾਂ ’ਤੇ ਸਿਰਫ਼ ਐਲਾਨ ਤੇ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦੋਂਕਿ ਜ਼ਮੀਨੀ ਪੱਧਰ ’ਤੇ ਕਈ ਪ੍ਰੋਜੈਕਟ ਅਜੇ ਵੀ ਹਕੀਕਤ ਨਹੀਂ ਬਣ ਸਕੇ। ਡਾ. ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ।ਉਨ੍ਹਾਂ ਦਾਅਵਾ ਕੀਤਾ ਕਿ ਨੰਗਲ ਵਿਖੇ ਐਨ.ਐਫ.ਐਲ. ਦੇ ਨਵੇਂ ਪਲਾਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਮੌਜੂਦਾ ਪਲਾਂਟ ਨਾਲੋਂ ਢਾਈ ਗੁਣਾ ਵੱਡਾ ਹੋਵੇਗਾ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ. ਹਸਪਤਾਲ ਦੀ ਸੁਧਾਰ ਲਈ ਕੇਂਦਰ ਵਲੋਂ 12 ਕਰੋੜ ਰੁਪਏ ਦਿੱਤੇ ਗਏ ਹਨ, ਜਦਕਿ ਹਲਕੇ ਵਿਚ ਚਾਰ ਮਾਰਗੀ ਸੜਕਾਂ ਦੇ ਪ੍ਰੋਜੈਕਟਾਂ ’ਤੇ ਵੀ ਕੰਮ ਚੱਲ ਰਿਹਾ ਹੈ। ਡਾ. ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਅਤੇ ਗੈਂਗਸਟਰ ਵਾਦ ਦੀ ਸਮੱਸਿਆ ਵੀ ਗੰਭੀਰ ਬਣੀ ਹੋਈ ਹੈ। ਇਸ ਮੌਕੇ ਡਾ. ਸ਼ਰਮਾ ਨੇ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀਆਂ 117 ਵਿਧਾਨ ਸਭਾਵਾਂ ਨੂੰ ਕਵਰ ਕਰਨ ਲਈ ਚਾਰ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਜੋ ਕਿ ਸ੍ਰੀ ਕੀਰਤਪੁਰ ਸਾਹਿਬ, ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਜਨ ਸਭਾਵਾਂ ਕਰਦੀ ਹੋਈ ਅੱਗੇ ਜਾਵੇਗੀ।ਉਨ੍ਹਾਂ ਦੱਸਿਆ ਕਿ 30 ਸਤੰਬਰ ਨੂੰ ਚਾਰੋ ਯਾਤਰਾਵਾਂ ਦੇ ਜਲੰਧਰ ਪਹੁੰਚਣ ਮੌਕੇ ਰੈਲੀ ਕੀਤੀ ਜਾਵੇਗੀ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਸਬੰਧੀ ਸੜਕੀ ਰਸਤਾ ਪੇਸ਼ ਕਰਨ ਦਾ ਪ੍ਰੋਗਰਾਮ ਹੈ। ਇਸ ਮੌਕੇ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਸ਼ਾਮ ਸੁੰਦਰ ਰੰਗਾ, ਮੁਕੇਸ਼ ਨੱਡਾ, ਪ੍ਰਦੀਪ ਕੁਮਾਰ ਕੋਟਲਾ, ਅਮਰ ਸੋਢੀ, ਸਮੇਤ ਵੱਡੀ ਗਿਣਤੀ ਭਾਜਪਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬੱਚੇ ਵਲੋਂ ਚਲਾਏ ਪਟਾਕੇ ਨਾਲ ਪਰੋਜਪੁਰ ਦੇ ਗੁਰਦੁਆਰਾ ਸਾਹਿਬ ਵਿਚ ਲੱਗੀ ਅੱਗ ਅਗਲੀ ਖ਼ਬਰ ਕੋਟਲਾ ਨਿਹੰਗ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦਾ ਲਾਇਆ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।