ਹੈਂਡਬਾਲ ਦੇ ਮੁਕਾਬਲਿਆਂ ’ਚ ਲੀਗ ਪੱਧਰ ਦੇ ਮੁਕਾਬਲੇ ਸੰਪੰਨ
ਰੂਪਨਗਰ, 23 ਸਤੰਬਰ (ਹੁੰਦਲ)- ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਚਾਰ ਰੋਜ਼ਾ ਅੰਡਰ-17 ਅੰਤਰ ਜ਼ਿਲ੍ਹਾ ਪੱਧਰੀ ਸਕੂਲੀ ਹੈਂਡਬਾਲ ਖੇਡ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਲੀਗ ਪੱਧਰ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖਿਡਾਰੀਆਂ ਵਲੋਂ ਵਧੀਆ ਖੇਡ ਪ੍ਰਦਰਸ਼ਨ ਕੀਤਾ ਗਿਆ।
ਅਜੀਤ ਡੈਸਕ
24-09-2026