24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਜੀ ਵਿਖੇ ਸੜਕ ਦਾ ਨਿਰਮਾਣ ਕਾਰਜ ਆਰੰਭ ਕੈਬਿਨਟ ਮੰਤਰੀ ਬੈਂਸ ਨੇ ਆਪਣਾ ਵਾਅਦਾ ਕੀਤਾ ਪੂਰਾ

ਕੀਰਤਪੁਰ ਸਾਹਿਬ, 23 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸਨੀ)- ਉੱਤਰ ਭਾਰਤ ਦੀ ਪ੍ਰਸਿੱਧ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਜੀ ਕੀਰਤਪੁਰ ਸਾਹਿਬ ਨੂੰ ਰਾਸ਼ਟਰੀ ਮਾਰਗ ਤੋਂ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਬੇਹੱਦ ਖਸਤਾ ਬਣੀ ਹੋਈ ਸੀ। ਰੋਜ਼ਾਨਾ ਇੱਥੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਜੀ ਵਿਖੇ ਸੜਕ ਦਾ ਨਿਰਮਾਣ ਕਾਰਜ ਆਰੰਭ ਕਰਾਉਂਦੇ ਹੋਏ ਪ੍ਰਧਾਨ ਗੁਰਮੀਤ ਸਿੰਘ ਟੀਨਾ ਤੇ ਹੋਰ। ਤਸਵੀਰ : ਬੀਰਅੰਮ੍ਰਿਤਪਾਲ ਸਿੰਘ ਸੰਨੀ 24-09-2026
ਕੀਰਤਪੁਰ ਸਾਹਿਬ, 23 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸਨੀ)- ਉੱਤਰ ਭਾਰਤ ਦੀ ਪ੍ਰਸਿੱਧ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਜੀ ਕੀਰਤਪੁਰ ਸਾਹਿਬ ਨੂੰ ਰਾਸ਼ਟਰੀ ਮਾਰਗ ਤੋਂ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਬੇਹੱਦ ਖਸਤਾ ਬਣੀ ਹੋਈ ਸੀ। ਰੋਜ਼ਾਨਾ ਇੱਥੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿਛਲੇ ਦਿਨੀ ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਗਰ ਪੰਚਾਇਤ ਦਫ਼ਤਰ ਕੀਰਤਪੁਰ ਸਾਹਿਬ ਵਿਖੇ ਆਏ ਸਨ। ਉਸ ਸਮੇਂ ਸਥਾਨਕ ਲੋਕਾਂ ਨੇ ਇਹ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦੀ ਮੰਗ ਮੰਤਰੀ ਅੱਗੇ ਰੱਖੀ ਜਿਸ ਨੂੰ ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿਚ ਪੂਰਾ ਕਰਨ ਦਾ ਵਾਅਦਾ ਕੀਤਾ ਸੀ। ਅੱਜ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਕਿੱਥੇ ਲੁੱਕ ਵਾਲੀ ਨਵੀਂ ਸੜਕ ਬਣਾਉਣ ਦਾ ਕਾਰਜ ਆਰੰਭ ਕਰਵਾ ਦਿੱਤਾ । ਇਸ ਸਬੰਧੀ ਵੀ ਲੋਕ ਨਿਰਮਾਣ ਵਿਭਾਗ ਬੀ ਐਂਡ ਆਰ ਦੇ ਜੇ. ਈ ਨੇ ਦੱਸਿਆ ਕੀ ਇਹ ਸੜਕ ਦੀ ਲੰਬਾਈ ਕਰੀਬ 400 ਮੀਟਰ ਹੈ, ਜਿੱਥੇ ਸੜਕ ਦੇ ਨਾਲ ਨਾਲ ਆਰਸੀ ਡੰਗਾ ਵੀ ਲਗਾਇਆ ਗਿਆ ਹੈ। ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਤੇ ਕਮਿੱਕਰ ਸਿੰਘ ਢਾਡੀ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਨ ਵਪਾਰ ਕਮਿਸ਼ਨ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ, ਗਗਨਦੀਪ ਸਿੰਘ ਭਾਰਜ ਬਲਾਕ ਪ੍ਰਧਾਨ ਰਾਮਗੜ੍ਹੀਆ, ਪ੍ਰਧਾਨ ਗੁਰਮੀਤ ਸਿੰਘ ਟੀਨਾ ਨਗਰ ਪੰਚਾਇਤ ਕੀਰਤਪੁਰ ਸਾਹਿਬ, ਯੂਨੀਸ ਖ਼ਾਨ ਮੈਂਬਰ ਯੁੱਧ ਨਸ਼ਿਆਂ ਵਿਰੁੱਧ, ਗਫੂਰ ਮੁਹੰਮਦ ਬਲਾਕ ਪ੍ਰਧਾਨ ਕੀਰਤਪੁਰ ਸਾਹਿਬ, ਇਮਤਿਆਜ਼ ਬਿੱਟੂ ਸ਼ਾਹ, ਮੱਖਣ ਸ਼ਾਹ ਸਮੇਤ ਪਾਰਟੀ ਵਰਕਰ ਅਤੇ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਜੀ ਦੇ ਸੇਵਾਦਾਰ ਮੌਜੂਦ ਸਨ।
ਪਿਛਲੀ ਖ਼ਬਰ ਮੰਤਰੀ ਹਰਜੋਤ ਬੈਂਸ ਨੇ ਪਿੰਡ ਬਾਸੋਵਾਲ ਕਲੋਨੀ ਵਿਖੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ ਲੋਕਾਂ ਦੀਆਂ ਬਰੂੰਹਾਂ ’ ਤੇ ਪਹੁੰ... ਅਗਲੀ ਖ਼ਬਰ ਹੈਂਡਬਾਲ ਦੇ ਮੁਕਾਬਲਿਆਂ ’ਚ ਲੀਗ ਪੱਧਰ ਦੇ ਮੁਕਾਬਲੇ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।