ਏਂਜਲਸ ਵਰਲਡ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ
ਮੋਰਿੰਡਾ, 23 ਸਤੰਬਰ (ਤਰਲੋਚਨ ਸਿੰਘ ਕੰਗ)-ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਆਪਣੀ ਮਾਂ ਬੋਲੀ ਭਾਸ਼ਾ ਪੰਜਾਬੀ ਨਾਲ ਜੁੜਨ ਲਈ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ ’ਤੇ ਬਣਦਾ ਮਾਣ ਸਤਿਕਾਰ ਦਿਵਾਉਣਾ ਅਤੇ ਨਵੀਂ ਪੀੜੀ ਨੂੰ ਆਪਣੀ ਮਾਂ ਬੋਲੀ, ਸਾਹਿੱਤ, ਸਭਿਆਚਾਰ ਤੇ ਵਿਰਸੇ ਨਾਲ ਜੋੜਨਾ ਹੈ।
ਮੋਰਿੰਡਾ, 23 ਸਤੰਬਰ (ਤਰਲੋਚਨ ਸਿੰਘ ਕੰਗ)-ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਆਪਣੀ ਮਾਂ ਬੋਲੀ ਭਾਸ਼ਾ ਪੰਜਾਬੀ ਨਾਲ ਜੁੜਨ ਲਈ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ ’ਤੇ ਬਣਦਾ ਮਾਣ ਸਤਿਕਾਰ ਦਿਵਾਉਣਾ ਅਤੇ ਨਵੀਂ ਪੀੜੀ ਨੂੰ ਆਪਣੀ ਮਾਂ ਬੋਲੀ, ਸਾਹਿੱਤ, ਸਭਿਆਚਾਰ ਤੇ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਨੂੰ ਸਮਰਪਿਤ ਕਵਿਤਾਵਾਂ, ਭਾਸ਼ਣ ਅਤੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ, ਸਾਹਿੱਤਿਕ ਮਹੱਤਤਾ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਕੂਲ ਨਿਰਦੇਸ਼ਕ ਯੂ.ਐੱਸ.ਢਿੱਲੋਂ ਨੇ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਮਾਂ ਬੋਲੀ ਤੇ ਮਾਣ ਕਰਨਾ ਅਤੇ ਇਸਨੂੰ ਆਉਣ ਵਾਲੀਆਂ ਪੀੜੀਆਂ ਤੱਕ ਪਹੁੰਚਾਉਣਾ ਹਰ ਪੰਜਾਬੀ ਦਾ ਫ਼ਰਜ਼ ਹੈ। ਵਿਦਿਆਰਥੀਆਂ ਦੇ ਮਾਪਿਆਂ ਵਲੋਂ ਵੀ ਨੋਟਿਸ ਬੋਰਡ ਤੇ ਪੰਜਾਬੀ ਭਾਸ਼ਾ ਸਬੰਧੀ ਆਪਣੇ ਵਿਚਾਰ ਲਿਖੇ।