25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਠੇੜੀ ਵਿਖੇ ਕੀਤੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਜ਼ਦੀਕੀ ਪਿੰਡ ਲੁਠੇੜੀ ਵਿਖੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਲਈ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ, ਸੂਬੇ ਅੰਦਰ ਭ੍ਰਿਸ਼ਟਾਚਾਰ, ਨਜਾਇਜ ਮਾਈਨਿੰਗ, ਨਸ਼ੇ ਸੱਭ ਹੱਦਾਂ ਪਾਰ ਕਰ ਚੁੱਕੇ ਹਨ।

ਅਜੀਤ ਡੈਸਕ 25-09-2026
ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਜ਼ਦੀਕੀ ਪਿੰਡ ਲੁਠੇੜੀ ਵਿਖੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਲਈ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ, ਸੂਬੇ ਅੰਦਰ ਭ੍ਰਿਸ਼ਟਾਚਾਰ, ਨਜਾਇਜ ਮਾਈਨਿੰਗ, ਨਸ਼ੇ ਸੱਭ ਹੱਦਾਂ ਪਾਰ ਕਰ ਚੁੱਕੇ ਹਨ। ਸੂਬੇ ਅੰਦਰ ਰੋਜ਼ਾਨਾ ਨਸ਼ਿਆਂ ਨਾਲ ਪਿੰਡਾਂ ਵਿਚ ਮੌਤਾ ਹੋ ਰਹੀਆਂ ਹਨ, ਵੱਧ ਰਹੇ ਜੁਰਮ ਨੇ ਲੋਕਾਂ ਨੂੰ ਘਰਾਂ ਵਿਚ ਵੀ ਜਿਉਣਾ ਦੁੱਭਰ ਕੀਤਾ ਹੋਇਆ ਹੈ। ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਸ੍ਰੀ ਚੰਨੀ ਨੇ ਕਿਹਾ ਕਿ ਆਪ ਦੀ ਸਰਕਾਰ ਮੌਕੇ ਸ੍ਰੀ ਚਮਕੌਰ ਸਾਹਿਬ ਦਾ ਵਿਕਾਸ ਜੀਰੋ ਹੈ ਤੇ 2022 ਵਿਚ ਸਰਕਾਰ ਬਦਲਦਿਆਂ ਵਿਕਾਸ ਨੂੰ ਗ੍ਰਹਿਣ ਲੱਗ ਗਿਆ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਨੂੰ ਵੇਖਦਿਆਂ ਸੂਬਾ ਵਾਸੀ ਮੁੜ ਕਾਂਗਰਸ ਦੀ ਸਰਕਾਰ ਵੇਖਣ ਨੂੰ ਕਾਹਲੇ ਹਨ। ਇਸ ਮੌਕੇ ਉਨ੍ਹਾਂ ਆਪਣੇ ਵਰਕਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਨੰਬਰਦਾਰ ਗੁਰਦੇਵ ਸਿੰਘ, ਜਗਮੋਹਣ ਸਿੰਘ ਕੰਗ, ਜਗਜੀਤ ਸਿੰਘ ਮਾਨ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਡਾ: ਅਮਨਦੀਪ ਸਿੰਘ, ਬੰਤ ਸਿੰਘ ਕਲਾਰਾਂ, ਦਰਸ਼ਨ ਸਿੰਘ ਸੰਧੂ, ਸਾਬਕਾ ਸਰਪੰਚ ਟਹਿਲ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਅਤੇ ਕੇਂਦਰੀ ਏਜੰਸੀਆਂ ਪੰਜਾਬੀਆਂ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਰਹੀਆਂ ਹਨ - ਹਰਜੋਤ ਬੈਂਸ ਪੰਜਾਬ ਸਰਕਾਰ ਨੇ ਗਰੰ... ਅਗਲੀ ਖ਼ਬਰ ਰੇਹੜੀ - ਫੜ੍ਹੀ ਤੇ ਖੋਖਾ ਯੂਨੀਅਨ ਵਲੋਂ ਵਪਾਰ ਮੰਡਲ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।