ਵਿਧਾਇਕ ਦਿਨੇਸ਼ ਚੱਢਾ ਨੇ ਬੜੀ ਹਵੇਲੀ ਤੋਂ ਦਰਬਾਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)–ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਬੜੀ ਹਵੇਲੀ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸ ਪ੍ਰਧਾਨ ਰਾਜੂ ਸਤਿਆਲ ਅਤੇ ਯੂਥ ਆਗੂ ਪੱਪੀ ਫੂਲ ਵਲੋਂ ਸ਼ਰਧਾਲੂਆਂ ਲਈ ਉਪਲਬਧ ਕਰਵਾਈ ਗਈ।
ਤੀਰਥ ਯਾਤਰਾ ਰਾਹੀਂ ਧਾਰਮਿਕ ਦਰਸ਼ਨਾਂ ਦੇ ਨਾਲ ਭਾਈਚਾਰਕ ਸਾਂਝ ਨੂੰ ਮਿਲਦਾ ਹੈ ਬਲ - ਦਿਨੇਸ਼ ਚੱਢਾ
26-09-2026