ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣ ਲਈ ਪ੍ਰਭਾਵਸ਼ਾਲੀ ਕਾਰਜ ਯੋਜਨਾ ਉਲੀਕੀ ਜਾਵੇਗੀ : ਡੀ.ਸੀ. ਊਨਾ
ਸੰਤੋਖਗੜ੍ਹ, 25 ਸਤੰਬਰ (ਧਰਮ ਪਾਲ)-ਜ਼ਿਲ੍ਹਾ ਊਨਾ ਵਿਚ ਨੌਜਵਾਨਾਂ ਲਈ ਬਿਹਤਰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਦਯੋਗ ’ਤੇ ਬਾਜ਼ਾਰ ਦੀਆਂ ਲੋੜਾਂ ਅਨੁਸਾਰ ਉਨ੍ਹਾਂ ਦੇ ਹੁਨਰ ਨੂੰ ਵਿਕਸਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਉਲੀਕੀ ਜਾਵੇਗੀ। ਊਨਾ ਦੇ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਹੁਨਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ।
ਸੰਤੋਖਗੜ੍ਹ, 25 ਸਤੰਬਰ (ਧਰਮ ਪਾਲ)-ਜ਼ਿਲ੍ਹਾ ਊਨਾ ਵਿਚ ਨੌਜਵਾਨਾਂ ਲਈ ਬਿਹਤਰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਦਯੋਗ ’ਤੇ ਬਾਜ਼ਾਰ ਦੀਆਂ ਲੋੜਾਂ ਅਨੁਸਾਰ ਉਨ੍ਹਾਂ ਦੇ ਹੁਨਰ ਨੂੰ ਵਿਕਸਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਉਲੀਕੀ ਜਾਵੇਗੀ। ਊਨਾ ਦੇ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਹੁਨਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਬੰਧਿਤ ਵਿਭਾਗਾਂ ਨਾਲ ਤੁਰੰਤ ਤਾਲਮੇਲ ਕਾਇਮ ਕਰਨ। ਉਨ੍ਹਾਂ ਨੇ ਆਯੁਸ਼, ਮਹਿਲਾ ਅਤੇ ਬਾਲ ਵਿਕਾਸ, ਜ਼ਿਲ੍ਹਾ ਸੈਰ-ਸਪਾਟਾ ਵਿਕਾਸ ਅਧਿਕਾਰੀ, ਹਿਮ-ਊਰਜਾ ਅਤੇ ਐਚ.ਪੀ.ਐਸ.ਸੀ.ਬੀ. ਵਰਗੇ ਵਿਭਾਗਾਂ ਨੂੰ ਲੋੜੀਂਦੀ ਪੱਤਰ-ਵਿਹਾਰ ਸ਼ੁਰੂ ਕਰਨ ਅਤੇ ਸਿਖਲਾਈ ਦੀਆਂ ਸੰਭਾਵਨਾਵਾਂ ਨੂੰ ਅੱਗੇ ਵਧਾਉਣ ਲਈ ਕਿਹਾ। ਭਵਿੱਖ ਦੀਆਂ ਰੁਜ਼ਗਾਰ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੇ ਹਦਾਇਤ ਕੀਤੀ ਕਿ ‘ਗ੍ਰੀਨ ਐਨਰਜੀ ਸੁਪਰਵਾਈਜ਼ਰ’ ਸਿਖਲਾਈ ਅਤੇ ਆਰ.ਪੀ.ਐਲ. ਆਧਾਰਿਤ ਸਿਖਲਾਈ ਪ੍ਰੋਗਰਾਮਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਬਦਲਦੀ ਤਕਨਾਲੋਜੀ ਅਤੇ ਨੌਕਰੀਆਂ ਦੇ ਬਾਜ਼ਾਰ ਦੀਆਂ ਲੋੜਾਂ ਦੇ ਮੱਦੇਨਜ਼ਰ ਨਵੇਂ ਖੇਤਰਾਂ ਵਿਚ ਨੌਜਵਾਨਾਂ ਨੂੰ ਸਿਖਲਾਈ ਦੇਣਾ ਸਮੇਂ ਦੀ ਮੰਗ ਹੈ । ਇਸ ਤੋਂ ਇਲਾਵਾ ਸਥਾਨਕ ਸਵੈ-ਰੁਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਵਧਾਉਣ ਦੇ ਨਾਲ-ਨਾਲ ਸਫ਼ਾਈ ਅਤੇ ਭੋਜਨ ਸੁਰੱਖਿਆ ਦੇ ਮਿਆਰਾਂ ਨੂੰ ਬਿਹਤਰ ਬਣਾਉਣ ਬਾਰੇ ਵੀ ਅਹਿਮ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਰਾਹੀਂ ਸਟਰੀਟ ਫੂਡ ਵਿਕਰੇਤਾਵਾਂ ਵਿਸ਼ੇਸ਼ ਹੁਨਰ-ਨਿਰਮਾਣ ਅਤੇ ਸਿਖਲਾਈ ਪ੍ਰੋਗਰਾਮ ਉਲੀਕੇ ਜਾਣ ਤਾਂ ਜੋ ਉਹ ਬਿਹਤਰ ਕਾਰੋਬਾਰੀ ਹੁਨਰ, ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਸੁਰੱਖਿਅਤ ਭੋਜਨ ਸੰਭਾਲਣ ਦਾ ਗਿਆਨ ਹਾਸਲ ਕਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਰੁਚੀਆਂ, ਸਮਰੱਥਾਵਾਂ ਅਤੇ ਸਥਾਨਕ ਰੁਜ਼ਗਾਰ ਦੀਆਂ ਸੰਭਾਵਨਾਵਾਂ ਦੇ ਆਧਾਰ ’ਤੇ ਸਿਖਲਾਈ ਦੇਣ ’ਤੇ ਕਮੇਟੀ ਦੀ ਮੈਂਬਰ ਸਕੱਤਰ ਨਿਸ਼ਾ ਕਟੋਚ ਨੇ ਕਮੇਟੀ ਦੇ ਸਾਹਮਣੇ ਆਗਾਮੀ ਆਰ.ਪੀ.ਐੱਲ. ਅਤੇ ਐੱਸ.ਟੀ.ਟੀ. ਪ੍ਰੋਗਰਾਮਾਂ ਦੀ ਰੂਪ-ਰੇਖਾ ਅਤੇ ਸੰਭਾਵਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ਜਿਨ੍ਹਾਂ ਵਿਚ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਅਕਸ਼ੈ ਸ਼ਰਮਾ, ਤਹਿਸੀਲ ਭਲਾਈ ਅਫ਼ਸਰ (ਊਨਾ) ਜਤਿੰਦਰ ਕੁਮਾਰ ਅਤੇ ਉਦਯੋਗ ਵਿਭਾਗ ਤੋਂ ਅਖਿਲ ਸ਼ਰਮਾ ਆਦਿ ਸ਼ਾਮਿਲ ਸਨ।