26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੈਂਤੀ ਅੱਖਰੀ ਲਿਖਤ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਦਿਖਾਈ ਉਤਸੁਕਤਾ

ਨੂਰਪੁਰ ਬੇਦੀ, 25 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਦੇ ਨੂਰਪੁਰ ਬੇਦੀ ਖੇਤਰ ਵਲੋਂ ਨੈਸ਼ਨਲ ਅਵਾਰਡੀ ਅਧਿਆਪਕ ਸੋਹਣ ਲਾਲ ਦੇ ਬਹੁਮੁੱਲੇ ਯਤਨਾਂ ਸਦਕਾ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੈਂਤੀ ਅੱਖਰੀ ਲਿਖਤ ਮੁਕਾਬਲਾ ਸਰਕਾਰੀ ਹਾਈ ਸਕੂਲ ਥਾਣਾ ਵਿਖੇ ਕਰਵਾਇਆ ਗਿਆ। ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਮਾਣਕੂ ਮਾਜਰਾ ਦੇ 21 ਅਤੇ ਸਰਕਾਰੀ ਹਾਈ ਸਕੂਲ ਥਾਣਾ ਦੇ 44 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 26-09-2026
ਨੂਰਪੁਰ ਬੇਦੀ, 25 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਦੇ ਨੂਰਪੁਰ ਬੇਦੀ ਖੇਤਰ ਵਲੋਂ ਨੈਸ਼ਨਲ ਅਵਾਰਡੀ ਅਧਿਆਪਕ ਸੋਹਣ ਲਾਲ ਦੇ ਬਹੁਮੁੱਲੇ ਯਤਨਾਂ ਸਦਕਾ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੈਂਤੀ ਅੱਖਰੀ ਲਿਖਤ ਮੁਕਾਬਲਾ ਸਰਕਾਰੀ ਹਾਈ ਸਕੂਲ ਥਾਣਾ ਵਿਖੇ ਕਰਵਾਇਆ ਗਿਆ। ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਮਾਣਕੂ ਮਾਜਰਾ ਦੇ 21 ਅਤੇ ਸਰਕਾਰੀ ਹਾਈ ਸਕੂਲ ਥਾਣਾ ਦੇ 44 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦੀ ਵਿਸ਼ੇਸ਼ਤਾ ਇਹ ਰਹੀ ਕਿ ਵਿਦਿਆਰਥੀਆਂ ਨੇ ਰਵਾਇਤੀ ਢੰਗ ਨਾਲ ਕਲਮ-ਦਵਾਤ ਦੀ ਵਰਤੋਂ ਕਰਦਿਆਂ ਪੈਂਤੀ ਅੱਖਰੀ ਲਿਖੀ। ਮੁਕਾਬਲੇ ਦੀ ਜੱਜਮੈਂਟ ਦੀ ਸੇਵਾ ਰਿਟਾਇਰਡ ਸਟੇਟ ਅਵਾਰਡੀ ਪੰਜਾਬੀ ਅਧਿਆਪਕ ਸ੍ਰੀ ਧਨੀ ਰਾਮ ਵਲੋਂ ਨਿਭਾਈ ਗਈ। ਛੇਵੀਂ ਤੋਂ ਅੱਠਵੀਂ ਜਮਾਤ ਦੇ ਪਹਿਲੇ ਗਰੁੱਪ ਵਿਚ ਸਰਕਾਰੀ ਹਾਈ ਸਕੂਲ ਮਾਣਕੂ ਮਾਜਰਾ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਹਰਸ਼ਿਤਾ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਹਾਈ ਸਕੂਲ ਥਾਣਾ ਦੀ ਅੱਠਵੀਂ ਜਮਾਤ ਦੇ ਵਿਦਿਆਰਥੀ ਸਤਵੀਰ ਸਿੰਘ ਨੇ ਦੂਜਾ ਅਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨੌਵੀਂ ਅਤੇ ਦਸਵੀਂ ਜਮਾਤ ਦੇ ਦੂਜੇ ਗਰੁੱਪ ਵਿਚ ਸਰਕਾਰੀ ਹਾਈ ਸਕੂਲ ਥਾਣਾ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਮਾਣਕੂ ਮਾਜਰਾ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਦਯਾਵਤੀ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਥਾਣਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਰਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦਲਵਿੰਦਰ ਸਿੰਘ ਸਮੀਰੋਵਾਲ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਵਿਚ ਸਿੱਖਿਆ, ਨੈਤਿਕ ਕਦਰਾਂ-ਕੀਮਤਾਂ ਅਤੇ ਪੰਜਾਬੀ ਭਾਸ਼ਾ ਨਾਲ ਜੁੜਾਅ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਰਾਸ਼ਟਰਪਤੀ ਅਵਾਰਡੀ ਅਧਿਆਪਕ ਸ੍ਰੀ ਸੋਹਣ ਲਾਲ ਨੇ ਪੰਜਾਬੀ ਮਾਂ-ਬੋਲੀ ਦਿਵਸ ਦੇ ਇਤਿਹਾਸ ਅਤੇ ਸੁੰਦਰ ਲਿਖਾਈ ਲਈ ਜ਼ਰੂਰੀ ਨੁਕਤਿਆਂ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਰਕਾਰੀ ਹਾਈ ਸਕੂਲ ਥਾਣਾ ਦੇ ਅਧਿਆਪਕ ਪ੍ਰਦੀਪ ਕੁਮਾਰ, ਅਸ਼ਨੇਸ਼ ਕੁਮਾਰ, ਜਸਪਾਲ ਸਿੰਘ, ਮਨਦੀਪ ਖੌਸਲਾ, ਮੈਡਮ ਦਲਜੀਤ ਕੌਰ, ਮੈਡਮ ਅੰਜਨਾ ਰਾਣੀ, ਮੈਡਮ ਸੰਦੀਪ ਕੌਰ, ਮਿਸ ਕੁਲਵਿੰਦਰ ਕੌਰ, ਮਿਸ ਜਸਪ੍ਰੀਤ ਕੌਰ ਅਤੇ ਮਿਸ ਈਸ਼ਾ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਮਾਣਕੂ ਮਾਜਰਾ ਦੀਆਂ ਅਧਿਆਪਕਾਵਾਂ ਮੈਡਮ ਪੁਸ਼ਪਾ ਅਤੇ ਹਰਿੰਦਰ ਪਾਲ ਕੌਰ ਨੇ ਅਹਿਮ ਭੂਮਿਕਾ ਨਿਭਾਈ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਨੂਰਪੁਰ ਬੇਦੀ ਵਲੋਂ ਮਨਦੀਪ ਸਿੰਘ ਅਨੰਦਪੁਰੀ, ਦਿਆਲ ਸਿੰਘ ਮੁਕਾਰੀ, ਮੈਡਮ ਰਾਜਵਿੰਦਰ ਕੌਰ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਲਿਆ ਅਗਲੀ ਖ਼ਬਰ ਚਾਣਕਿਆ ਅਧਿਆਪਕਾਂ ਬਾਰੇ ਸਿਆਸੀ ਹਲਕਿਆਂ ’ਚ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।