29 ਵੇਂ ਦਿਨ ਵੀ ਸਫ਼ਾਈ ਮੁਹਿੰਮ ’ ਚ ਡਟੇ ਹਰਜੋਤ ਬੈਂਸ , ਨੰਗਲ ਨੂੰ ਸਾਫ਼ - ਸੁਥਰਾ ਬਣਾਉਣ ਲਈ ਲੋਕਾਂ ਤੋਂ ਮੰਗਿਆ
ਨੰਗਲ, 26 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਨੂੰ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਬਦਲੇਗਾ ਨੰਗਲ’ ਮੁਹਿੰਮ ਲਗਾਤਾਰ 29ਵੇਂ ਦਿਨ ਵੀ ਸਵੇਰ ਤੋਂ ਜਾਰੀ ਰਹੀ। ਮੰਤਰੀ ਬੈਂਸ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਗਰ ਕੌਂਸਲ ਅਧਿਕਾਰੀਆਂ ਤੇ ਸਫ਼ਾਈ ਸੇਵਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਨ
ਨੰਗਲ ਵਿਖੇ 29ਵੇਂ ਦਿਨ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਨਾਲ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ ਅਤੇ ਕੌਂਸਲ ਕਿਰਨ ਬਾਲਾ ਤੇ ਹੋਰ ਆਗੂ।
27-09-2026
ਨੰਗਲ, 26 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਨੂੰ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਬਦਲੇਗਾ ਨੰਗਲ’ ਮੁਹਿੰਮ ਲਗਾਤਾਰ 29ਵੇਂ ਦਿਨ ਵੀ ਸਵੇਰ ਤੋਂ ਜਾਰੀ ਰਹੀ। ਮੰਤਰੀ ਬੈਂਸ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਗਰ ਕੌਂਸਲ ਅਧਿਕਾਰੀਆਂ ਤੇ ਸਫ਼ਾਈ ਸੇਵਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਬੈਂਸ ਨੇ ਦੱਸਿਆ ਕਿ ਵਾਰਡ ਨੰਬਰ 2, 3, 4, 5, 10, 11, 12, 13 ਅਤੇ 14 ਵਿਚ ਸਫ਼ਾਈ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਦਕਿ ਬਾਕੀ ਵਾਰਡਾਂ ਵਿਚ ਕੰਮ ਪੜਾਅਵਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮਕਸਦ ਸਿਰਫ਼ ਸਫ਼ਾਈ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਸ਼ਿਕਾਇਤਾਂ ਦਾ ਮੌਕੇ ’ਤੇ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਕਾਰਵਾਈ ਲਈ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਸਫ਼ਾਈ ਸੇਵਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕ ਗਿੱਲਾ ਤੇ ਸੁੱਕਾ ਕੂੜਾ ਵੱਖਰਾ ਰੱਖਣ ਅਤੇ ਨਿਰਧਾਰਿਤ ਥਾਵਾਂ ’ਤੇ ਹੀ ਕੂੜਾ ਸੁੱਟਣ।ਬੈਂਸ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਵਿਖੇ ਆਲ-ਵੈਦਰ ਸਵਿਮਿੰਗ ਪੂਲ, ਪ੍ਰਬੰਧਕੀ ਬਲਾਕ, ਲੈਬਾਰਟਰੀਆਂ ਅਤੇ 500 ਸੀਟਾਂ ਵਾਲੇ ਆਡੀਟੋਰੀਅਮ ਦੇ ਕੰਮ ਅੱਗੇ ਵਧ ਰਹੇ ਹਨ। ਇਲਾਕੇ ਵਿਚ ਤਿੰਨ ਹੋਰ ਪੁਲਾਂ ਸਮੇਤ ਕਈ ਵਿਕਾਸ ਪ੍ਰੋਜੈਕਟ ਵੀ ਜਾਰੀ ਹਨ।ਉਨ੍ਹਾਂ ਕਿਹਾ ਕਿ ਪਿਛਲੇ ਲਗਭਗ ਪੌਣੇ ਪੰਜ ਸਾਲਾਂ ਤੋਂ ਹਰ ਐਤਵਾਰ ਸੇਵਾ ਸਦਨ, 2 ਆਰ.ਵੀ.ਆਰ. ਨੰਗਲ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ, ਕੌਂਸਲ ਪ੍ਰਧਾਨ ਕਿਰਨ ਬਾਲਾ, ਸੁਰਿੰਦਰ ਪਾਲ ਸਿੰਘ ਕੋਹਲੀ ਤੋਂ ਇਲਾਵਾ ਕੌਂਸਲਰ ਅਤੇ ਪਤਵੰਤੇ ਹਾਜ਼ਰ ਸਨ।