30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

‘ ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਏ. ਡੀ. ਸੀ. ਸੋਨਮ ਚੌਧਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਐੱਸ. ਏ.

ਅਜੀਤ ਡੈਸਕ 30-09-2026
ਐੱਸ. ਏ. ਐੱਸ. ਨਗਰ, 29 ਸਤੰਬਰ (ਪ੍ਰੋ. ਅਵਤਾਰ ਸਿੰਘ)- ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ‘ਸਟੇਟ ਐਕਸ਼ਨ ਪਲਾਨ 2026-27’ ਤਹਿਤ ਚਲਾਈ ਜਾ ਰਹੀ ‘ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਏ. ਡੀ. ਸੀ (ਵਿ) ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਏ. ਡੀ. ਸੀ. ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਹਿੰਮ ਤਹਿਤ ਉਲੀਕੀ ਕਾਰਜ-ਯੋਜਨਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਤਹਿਤ ਨਿਰਧਾਰਤ ਗਤੀਵਿਧੀਆਂ ਨੂੰ ਆਪਸੀ ਤਾਲਮੇਲ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ‘ਚ ਸੀਨੀਅਰ ਨਾਗਰਿਕਾਂ ਲਈ ਮੁਫ਼ਤ ਸਿਹਤ ਅਤੇ ਡਾਕਟਰੀ ਜਾਂਚ ਕੈਂਪ ਲਗਾਏ ਜਾਣਗੇ। ਇਸ ਦੇ ਨਾਲ ਹੀ ਲੋੜਵੰਦ ਬਜ਼ੁਰਗਾਂ ਲਈ ਅੱਖਾਂ ਦੇ ਮੋਤੀਆ ਬਿੰਦ ਦੇ ਆਪ੍ਰੇਸ਼ਨਾਂ ਦੀ ਵਿਵਸਥਾ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਨੂੰ ਤੰਦਰੁਸਤ ਅਤੇ ਸਰਗਰਮ ਜੀਵਨ-ਸ਼ੈਲੀ ਨਾਲ ਜੋੜਨ ਲਈ ਯੋਗਾ ਅਭਿਆਸ, ਕਲਾ ਅਤੇ ਨ੍ਰਿਤ ਥੈਰੇਪੀ ਨਾਲ ਸੰਬੰਧਿਤ ਸੈਸ਼ਨ ਵੀ ਕਰਵਾਏ ਜਾਣਗੇ। ਇਸੇ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਹਾਲੀ ਨਵਦੀਪ ਕੌਰ ਨੇ ਦੱਸਿਆ ਕਿ ਸੀਨੀਅਰ ਨਾਗਰਿਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਉਨ੍ਹਾਂ ਨੂੰ ਡਿਜ਼ੀਟਲ ਸੇਵਾਵਾਂ ਅਤੇ ਵਿੱਤੀ ਲੈਣ-ਦੇਣ ਸੁਰੱਖਿਅਤ ਢੰਗ ਨਾਲ ਕਰਨ ਦੇ ਯੋਗ ਬਣਾਉਣ ਲਈ ਡਿਜ਼ੀਟਲ ਅਤੇ ਵਿੱਤੀ ਸਾਖਰਤਾ ਸੰਬੰਧੀ ਵਰਕਸ਼ਾਪਾਂ ਵੀ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਸੇਵਾ-ਮੁਕਤੀ ’ਤੇ ਵਿਸ਼ੇਸ਼ ਡਾ. ਰਜਿੰਦਰ ਪਾਲ ਸਿੰਘ ਲੋਹੀਆਂ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਿੰਡ ਰਡਿਆਲਾ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।