ਐੱਸ. ਏ. ਐੱਸ. ਨਗਰ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ 3 ਅਕਤੂਬਰ ਨੂੰ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿਖੇ 3 ਅਕਤੂਬਰ ਨੂੰ ਹੋਣ ਵਾਲੇ ਕ੍ਰਿਕਟ ਮੈਚ ਦੇ ਮੱਦੇਨਜ਼ਰ ਜਾਰੀ ਕੀਤੇ ਗਏ।