02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਚੱਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਸਹੁੰ ਚੁੱਕ ਸਮਾਗਮ

ਮੋਰਿੰਡਾ, 1 ਅਕਤੂਬਰ (ਤਰਲੋਚਨ ਸਿੰਘ ਕੰਗ)-ਪਿੰਡ ਚੱਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਹੁੰ ਚੁੱਕ ਸਮਾਗਮ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਦੱਸਣਾ ਹੈ।

ਅਜੀਤ ਡੈਸਕ 02-10-2026
ਮੋਰਿੰਡਾ, 1 ਅਕਤੂਬਰ (ਤਰਲੋਚਨ ਸਿੰਘ ਕੰਗ)-ਪਿੰਡ ਚੱਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਹੁੰ ਚੁੱਕ ਸਮਾਗਮ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਦੱਸਣਾ ਹੈ। ਉਹਨਾਂ ਦੱਸਿਆ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਮਾੜੀ ਸੰਗਤ ਤੋਂ ਬੱਚਿਆਂ ਨੂੰ ਦੂਰ ਰੱਖਣਾ ਚਾਹੀਦਾ ਹੈ। ਨਸ਼ਾ ਇੱਕ ਗੰਭੀਰ ਸਮਾਜਿਕ ਅਤੇ ਸਿਹਤ ਸਮੱਸਿਆ ਹੈ, ਜਿਸਦਾ ਹੱਲ ਜਾਗਰੂਕਤਾ, ਸਹੀ ਇਲਾਜ, ਪਰਿਵਾਰਕ ਸਹਿਯੋਗ ਅਤੇ ਸਮਾਜ ਦੀ ਭਾਗੀਦਾਰੀ ਨਾਲ ਸੰਭਵ ਹੈ। ਇਸ ਮੌਕੇ ਹਾਜ਼ਰ ਵਿਅਕਤੀਆਂ ਵਲੋਂ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ।
ਪਿਛਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਦੇ ਬੀ . ਏ . ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਮਧੂਵਨ ਵਾਟਿਕਾ ਸਕੂਲ ’ ਚ ਵਿਸ਼ਾਲ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।