03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰਪ੍ਰੀਤ ਸਿੰਘ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਜਾਰੀ- ਹਰਜੋਤ ਬੈਂਸ

ਨੰਗਲ, 2 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਾਉਦੀ ਅਰਬ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਨੰਗਲ ਤਹਿਸੀਲ ਦੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਹ ਗੁਰਪ੍ਰੀਤ ਸਿੰਘ ਦੇ ਪਰਿਵਾਰ ਅਤੇ ਉਸ ਦੀ ਮਾਤਾ ਨਾਲ ਲਗਾਤਾਰ ਸੰਪਰਕ ਵਿਚ ਹਨ।

ਅਜੀਤ ਡੈਸਕ 03-10-2026
ਨੰਗਲ, 2 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਾਉਦੀ ਅਰਬ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਨੰਗਲ ਤਹਿਸੀਲ ਦੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਹ ਗੁਰਪ੍ਰੀਤ ਸਿੰਘ ਦੇ ਪਰਿਵਾਰ ਅਤੇ ਉਸ ਦੀ ਮਾਤਾ ਨਾਲ ਲਗਾਤਾਰ ਸੰਪਰਕ ਵਿਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਅਤੇ ਗੁਰਪ੍ਰੀਤ ਨੂੰ ਰਾਹਤ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਯਤਨ ਕੀਤੇ ਜਾ ਰਹੇ ਹਨ। ਹਰਜੋਤ ਸਿੰਘ ਬੈਂਸ ਨੇ ਇੱਕ ਸੰਦੇਸ਼ ਰਾਹੀਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਜਾਨ ਬਚਾਉਣ ਲਈ ਰਹਿਮ ਦੀ ਅਪੀਲ ਦਾਇਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਵਲੋਂ ਗੁਰਪ੍ਰੀਤ ਸਿੰਘ ਨੂੰ ਰਾਹਤ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨੰਗਲ ਨੇੜਲੇ ਪਿੰਡ ਪੱਟੀ ਲੋਅਰ ਦਾ ਵਸਨੀਕ ਹੈ ਅਤੇ ਉਹ ਰੋਜ਼ਗਾਰ ਦੀ ਭਾਲ ਵਿਚ ਕਰੀਬ ਚਾਰ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਉਹ ਮਸਕਟ ਵਿਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਬਾਅਦ ਵਿਚ ਸਾਉਦੀ ਅਰਬ ਜਾਂਦਾ ਰਿਹਾ। ਪਰਿਵਾਰ ਅਨੁਸਾਰ ਕਰੀਬ ਦੋ ਸਾਲ ਪਹਿਲਾਂ ਉਸ ਦੇ ਟਰੱਕ ਵਿਚੋਂ ਨਸ਼ੀਲੇ ਪਦਾਰਥ ਮਿਲਣ ਦੇ ਦੋਸ਼ ਵਿਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰਿਵਾਰ ਨੇ ਗੁਰਪ੍ਰੀਤ ਨੂੰ ਬੇਕਸੂਰ ਦੱਸਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਾਮਲੇ ਵਿਚ ਦਖ਼ਲ ਦੇਣ ਅਤੇ ਸਜ਼ਾ ਵਿਚ ਰਾਹਤ ਲਈ ਯਤਨ ਕਰਨ ਦੀ ਅਪੀਲ ਕੀਤੀ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਇਸ ਮੁਸ਼ਕਿਲ ਘੜੀ ਵਿਚ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਗੁਰਪ੍ਰੀਤ ਸਿੰਘ ਨੂੰ ਰਾਹਤ ਦਿਵਾਉਣ ਅਤੇ ਸੰਭਵ ਹੋਣ ’ਤੇ ਉਸ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰੱਖੀ ਜਾਵੇਗੀ।
ਪਿਛਲੀ ਖ਼ਬਰ ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਮਾਂਡ ਡੇ ਮੌਕੇ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਐੱਨ.ਐੱਫ.ਐੱਲ. ਨੰਗਲ ਦੇ ਵਿਸਥਾਰ ਦੀ ਮੰਗ ਨੂੰ ਮਿਲੀ ਹਰੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।