05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਨੇ 12.22 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਸੈਣੀ ਭਵਨ ਵਿਖੇ ਕਰਵਾਏ ਸਿੱਖਿਆ ਸਮਾਗਮ-26 ਦੌਰਾਨ ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ 12. 22 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ ਗਏ।

ਅਜੀਤ ਡੈਸਕ 05-10-2026
ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਸੈਣੀ ਭਵਨ ਵਿਖੇ ਕਰਵਾਏ ਸਿੱਖਿਆ ਸਮਾਗਮ-26 ਦੌਰਾਨ ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ 12.22 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ ਗਏ। ਸਮਾਗਮ ਦੇ ਮੁੱਖ ਮਹਿਮਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਸਨ। ਇਸ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ 121 ਵਿਦਿਆਰਥੀਆਂ ਨੂੰ 9.22 ਲੱਖ ਰੁਪਏ ਦੇ ਜਨਰਲ ਵਜ਼ੀਫ਼ੇ ਦਿੱਤੇ ਗਏ। ਇਸ ਤੋਂ ਇਲਾਵਾ ਆਈ.ਆਈ.ਐਮ. ਰਾਏਪੁਰ ਵਿਚ ਐਮ.ਬੀ.ਏ. ਕਰ ਰਹੇ ਤ੍ਰਿਪਤਪਾਲ ਸਿੰਘ ਨੂੰ ਦੂਜੇ ਸਾਲ ਦੀ ਪੜ੍ਹਾਈ ਪੂਰੀ ਕਰਨ ਲਈ ਐਲ.ਆਰ. ਮੁੰਦਰਾ ਮੈਮੋਰੀਅਲ ਸਕਾਲਰਸ਼ਿਪ ਤਹਿਤ 3 ਲੱਖ ਰੁਪਏ ਦਾ ਵਜ਼ੀਫ਼ਾ ਦਿੱਤਾ ਗਿਆ। ਭਾਸ਼ਣ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ। ਵਿਧਾਇਕ ਦਿਨੇਸ਼ ਚੱਢਾ ਨੇ ਟਰੱਸਟ ਅਤੇ ਸੈਣੀ ਭਵਨ ਵਲੋਂ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਅਤੇ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਿੰਦਰ ਸਿੰਘ ਰਾਣਾ ਵਲੋਂ ਸਿਲਾਈ-ਕਢਾਈ ਸੈਂਟਰ ਦੀਆਂ ਸਿਖਿਆਰਥਣਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਪੰਜ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਸੈਣੀ ਭਵਨ ਵਿਚ ਕੋਰਸ ਪੂਰਾ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ। ਸਮਾਗਮ ਦੌਰਾਨ ਟਰੱਸਟ ਵਲੋਂ ਸੈਣੀ ਭਵਨ ਦੇ ਹਾਲ ਦੇ ਵਿਸਥਾਰ ਲਈ ਵਿਧਾਇਕ ਤੋਂ 20 ਲੱਖ ਰੁਪਏ ਦੀ ਮੰਗ ਵੀ ਰੱਖੀ ਗਈ। ਇਸ ਮੌਕੇ ਵੱਖ-ਵੱਖ ਪਤਵੰਤੇ, ਟਰੱਸਟੀ, ਪ੍ਰਬੰਧਕੀ ਕਮੇਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਆਲਮਪੁਰ ਵਿਖੇ ਅਕਾਲੀ ਦਲ ਵਾਰਿਸ ਦੀ ਟੀਮ ਦੀ ਹੋਈ ਮੀਟਿੰਗ ਅਗਲੀ ਖ਼ਬਰ ਸਾਈਂ ਸੰਧਿਆ ’ ਚ ਪਹੁੰਚੇ ਹਰਜੋਤ ਬੈਂਸ , ਪੰਜਾਬ ਦੀ ਸੁੱਖ - ਸ਼ਾਂਤੀ ਲਈ ਕੀਤੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।