ਮੀਟਿੰਗ ਉਪਰੰਤ ਪੁਲਿਸ ਪੈਨਸ਼ਨਰ।
ਪੁਲਿਸ ਪੈਨਸ਼ਨਰਜ਼ ਦੀ ਮਾਸਿਕ ਮੀਟਿੰਗ ਦੌਰਾਨ ਵੱਖ - ਵੱਖ ਮੁੱਦਿਆਂ ’ ਤੇ ਵਿਚਾਰ - ਵਟਾਂਦਰਾ
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਪੁਲਿਸ ਪੈਨਸ਼ਨਰਜ਼ ਦੀ ਮਾਸਿਕ ਮੀਟਿੰਗ ਪੁਲਿਸ ਲਾਈਨ ਰੂਪਨਗਰ ਵਿਖੇ ਸੰਸਥਾ ਦੇ ਪ੍ਰਧਾਨ ਸੋਹਨ ਲਾਲ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲੀ ਇਸ ਮੀਟਿੰਗ ਵਿਚ ਕਰੀਬ 60-65 ਪੁਲਿਸ ਪੈਨਸ਼ਨਰਜ਼ ਅਤੇ ਫੈਮਿਲੀ ਪੈਨਸ਼ਨਰਜ਼ ਨੇ ਸ਼ਮੂਲੀਅਤ ਕੀਤੀ।
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਪੁਲਿਸ ਪੈਨਸ਼ਨਰਜ਼ ਦੀ ਮਾਸਿਕ ਮੀਟਿੰਗ ਪੁਲਿਸ ਲਾਈਨ ਰੂਪਨਗਰ ਵਿਖੇ ਸੰਸਥਾ ਦੇ ਪ੍ਰਧਾਨ ਸੋਹਨ ਲਾਲ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲੀ ਇਸ ਮੀਟਿੰਗ ਵਿਚ ਕਰੀਬ 60-65 ਪੁਲਿਸ ਪੈਨਸ਼ਨਰਜ਼ ਅਤੇ ਫੈਮਿਲੀ ਪੈਨਸ਼ਨਰਜ਼ ਨੇ ਸ਼ਮੂਲੀਅਤ ਕੀਤੀ। ਸੰਸਥਾ ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਮਾਨ ਨੇ ਮੀਟਿੰਗ ਵਿਚ ਪਹੁੰਚੇ ਮੈਂਬਰਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਰਿਟਾਇਰਡ ਐੱਚ.ਸੀ. ਤਲਵਿੰਦਰ ਸਿੰਘ ਵਾਸੀ ਗੱਗੋ ਦੇ ਨੌਜਵਾਨ ਪੋਤਰੇ ਦੀ 22 ਸਤੰਬਰ ਨੂੰ ਮੌਤ ਹੋ ਗਈ ਸੀ। ਇਸੇ ਤਰ੍ਹਾਂ ਪੁਲਿਸ ਲਾਈਨ ਰੂਪਨਗਰ ਵਿਖੇ ਲੰਮਾ ਸਮਾਂ ਮੁੱਖ ਮੁਨਸ਼ੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਰਿਟਾਇਰਡ ਐੱਚ.ਸੀ. ਨਰਿੰਦਰ ਸਿੰਘ ਵੀ ਸਦੀਵੀ ਵਿਛੋੜਾ ਦੇ ਗਏ। ਮੀਟਿੰਗ ਦੌਰਾਨ ਦੋਵਾਂ ਵਿਛੜੀਆਂ ਰੂਹਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਕੀਤੇ ਸੰਘਰਸ਼ ਦੇ ਸਦਕਾ ਪੰਜਾਬ ਸਰਕਾਰ ਵਲੋਂ ਦਿੱਤੇ ਗਏ 8 ਫੀਸਦੀ ਡੀ.ਏ. ਲਈ ਜੁਆਇੰਟ ਫਰੰਟ ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਨਵੰਬਰ ਮਹੀਨੇ ਵਿਚ ਜਮ੍ਹਾਂ ਕਰਵਾਏ ਜਾਣ ਵਾਲੇ ਲਾਈਫ ਸਰਟੀਫਿਕੇਟ ਅਤੇ ਐਲ.ਟੀ.ਸੀ. ਲੈਣ ਸਬੰਧੀ ਸਰਕਾਰ ਵਲੋਂ ਜਾਰੀ ਹੁਕਮਾਂ ਬਾਰੇ ਮੈਂਬਰਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸੰਸਥਾ ਦੇ ਸੀਨੀਅਰ ਪ੍ਰਧਾਨ ਕੇਹਰ ਸਿੰਘ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸਿਹਤ ਸੰਭਾਲ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮਿਲਣ ਵਾਲੀਆਂ ਵੱਖ-ਵੱਖ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਅੰਤ ਵਿਚ ਸੰਸਥਾ ਦੇ ਪ੍ਰਧਾਨ ਸੋਹਨ ਲਾਲ ਸੰਧੂ ਨੇ ਸੰਬੋਧਨ ਕਰਦਿਆਂ ਹਲਕਾ ਮੀਤ ਪ੍ਰਧਾਨਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਤਨਦੇਹੀ ਨਾਲ ਸੇਵਾ ਕਰਨ ਅਤੇ ਸੰਸਥਾ ਦੀ ਮੈਂਬਰਸ਼ਿਪ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮੀਟਿੰਗ ਵਿਚ ਸ਼ਾਮਲ ਹੋਏ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।