ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਸੰਬੰਧਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ ਤੇ ਵਿਚਾਰਿਆ ਜਾਵੇ - ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ, 7 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਸੁਤੰਤਰਤਾ ਸੰਗਰਾਮੀ ਸ਼ਾਖਾ) ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ‘ਵਿਸ਼ੇਸ਼ ਸ਼ਿਕਾਇਤ ਨਿਵਾਰਣ ਮੁਹਿੰਮ’ ਤਹਿਤ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ.
ਸ
ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਸੰਬੰਧੀ ਮੀਟਿੰਗ ਦੀ ਤਸਵੀਰ।
08-10-2026
ਰੂਪਨਗਰ, 7 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਸੁਤੰਤਰਤਾ ਸੰਗਰਾਮੀ ਸ਼ਾਖਾ) ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ‘ਵਿਸ਼ੇਸ਼ ਸ਼ਿਕਾਇਤ ਨਿਵਾਰਣ ਮੁਹਿੰਮ’ ਤਹਿਤ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਵਲੋਂ ਕੀਤੀ ਗਈ। ਜ਼ਿਲ੍ਹਾ ਮਾਲ ਅਫ਼ਸਰ ਰੂਪਨਗਰ ਜਸਵਿੰਦਰ ਸਿੰਘ ਵਲੋਂ ਮੀਟਿੰਗ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਲਾਭਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਸੁਤੰਤਰਤਾ ਸੰਗਰਾਮੀਆਂ ਦੇ ਨਾਮ ’ਤੇ ਸਕੂਲਾਂ ਅਤੇ ਸੜਕਾਂ ਦੇ ਨਾਮ ਰੱਖਣ ਜਾਂ ਪਹਿਲਾਂ ਰੱਖੇ ਨਾਮਾਂ ਵਿਚ ਤਬਦੀਲੀ ਕਰਨ ਨਾਲ ਸਬੰਧਤ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ। ਇਨ੍ਹਾਂ ਮਾਮਲਿਆਂ ਸਬੰਧੀ ਸਬੰਧਤ ਵਿਭਾਗਾਂ ਵਲੋਂ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਅਤੇ ਤਜਵੀਜ਼ਾਂ ਬਾਰੇ ਵੀ ਵਿਚਾਰ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਨੇ ਮੀਟਿੰਗ ਵਿਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਸਬੰਧਤ ਮਾਮਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਕਿਸੇ ਮਾਮਲੇ ਸਬੰਧੀ ਕਿਸੇ ਵਿਭਾਗ ਦੀ ਰਿਪੋਰਟ ਜਾਂ ਜਾਣਕਾਰੀ ਲੋੜੀਂਦੀ ਹੋਵੇ, ਉਹ ਬਿਨਾਂ ਕਿਸੇ ਦੇਰੀ ਦੇ ਭੇਜੀ ਜਾਵੇ ਤਾਂ ਜੋ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਕੁੱਝ ਮਾਮਲਿਆਂ ਸਬੰਧੀ ਲੋੜੀਂਦੀਆਂ ਰਿਪੋਰਟਾਂ ਮੌਕੇ ’ਤੇ ਹੀ ਪ੍ਰਾਪਤ ਕਰ ਲਈਆਂ ਗਈਆਂ, ਜਦਕਿ ਬਾਕੀ ਮਾਮਲਿਆਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਲੋੜੀਂਦੀਆਂ ਰਿਪੋਰਟਾਂ ਭੇਜਣ ਲਈ ਕਿਹਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰੋਸਾ ਦਿਵਾਇਆ ਗਿਆ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਸਬੰਧਤ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀ ਤੇ ਅਧਿਕਾਰੀ ਹਾਜ਼ਰ ਸਨ।