08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

5 ਦਿਨਾ ਵੇਟ ਅਤੇ ਪਾਵਰ ਲਿਫ਼ਟਿੰਗ ਮੁਕਾਬਲੇ ਸਮਾਪਤ ਵਧੀਆ ਕਾਰਗੁਜ਼ਾਰੀ ਦੀ ਉਦਾਹਰਣ ਨੇ ਖੇਡ ਮੈਦਾਨਾਂ ਦੇ ਚੱਲ ਰਹੇ ਨਿਰਮਾਣ-ਡਾਢੀ

ਭਰਤਗੜ੍ਹ, 7 ਅਕਤੂਬਰ (ਜਸਬੀਰ ਸਿੰਘ ਬਾਵਾ)-ਸਥਾਨਕ ਪੀ. ਐਮ.

ਅਜੀਤ ਡੈਸਕ 08-10-2026
ਭਰਤਗੜ੍ਹ, 7 ਅਕਤੂਬਰ (ਜਸਬੀਰ ਸਿੰਘ ਬਾਵਾ)-ਸਥਾਨਕ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜਨ-4 ਤਹਿਤ ਮੁੰਡੇ-ਕੁੜੀਆਂ ਦੇ 5 ਦਿਨਾ ਵੇਟ ਅਤੇ ਪਾਵਰ ਲਿਫ਼ਟਿੰਗ ਮੁਕਾਬਲੇ ਬਾਅਦ ਦੁਪਹਿਰ ਸਮਾਪਤ ਹੋ ਗਏ। ਵਿਸ਼ੇਸ਼ ਮਹਿਮਾਨ ਵਜੋਂ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਮੈਂਬਰ ਕਮਿੱਕਰ ਸਿੰਘ ਡਾਢੀ, ਸੈਣੀ ਭਲਾਈ ਬੋਰਡ ਪੰਜਾਬ ਦੇ ਮੈਂਬਰ ਜੁਝਾਰ ਸਿੰਘ ਮੁਲਤਾਨੀ, ਟਰੇਡ ਕਮਿਸ਼ਨ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਕੈਪਟਨ ਹਰੀਅਵਤਾਰ ਸਿੰਘ ਰਾਣਾ, ਸਰਪੰਚ ਪਰਦੀਪ ਭੱਲਾ ਭਰਤਗੜ੍ਹ, ਸੁਖਜਿੰਦਰ ਸਿੰਘ ਭਾਓਵਾਲ ਨੇ ਸ਼ਮੂਲੀਅਤ ਕਰਕੇ ਵੱਖ-ਵੱਖ ਵਜ਼ਨ ’ਚ ਪਹਿਲੀ, ਦੂਸਰੀ ਅਤੇ ਤੀਸਰੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਮੁੰਡੇ ਕੁੜੀਆਂ ਨੂੰ ਸਨਮਾਨਿਤ ਕੀਤਾ। ਇਸੇ ਦੌਰਾਨ ਕਮਿੱਕਰ ਸਿੰਘ ਡਾਢੀ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਚੱਲ ਰਹੀ ਮੌਜੂਦਾ ਸਰਕਾਰ ਵਲੋਂ ਸੂਬੇ ’ਚ 3100 ਖੇਡ ਮੈਦਾਨਾਂ ਦਾ ਨਿਰਮਾਣ ਚੱਲ ਰਿਹਾ ਹੈ, ਮਾਣਯੋਗ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਿਗਰਾਨੀ ’ਚ ਇਸ ਹਲਕੇ ਦੇ ਕਈ ਪਿੰਡਾਂ ’ਚ ਖੇਡ ਮੈਦਾਨ ਤਿਆਰ ਹੋ ਰਹੇ ਹਨ, ਜਿਨ੍ਹਾਂ ’ਚ ਭਰਤਗੜ੍ਹ ’ਚ ਸ੍ਰੀ ਗੁਰੂ ਤੇਗ ਬਹਾਦਰ ਖੇਡ ਮੈਦਾਨ, ਗਰਦਲੇ ’ਚ ਗੁਰੂ ਨਾਨਕ ਸਟੇਡੀਅਮ ਦੇ ਚੱਲ ਰਹੇ ਨਿਰਮਾਣ ਇਸ ਸਰਕਾਰ ਦੀ ਕਾਰਗੁਜ਼ਾਰੀ ਦੀ ਉਦਾਹਰਣ ਹਨ। ਕੈਪਟਨ ਹਰੀਅਵਤਾਰ ਸਿੰਘ ਰਾਣਾ ਨੇ ਕਿਹਾ ਕਿ ਖੇਡਾਂ ਮਨੁੱਖੀ ਸਿਹਤ ਅਤੇ ਚੰਗੇ ਸਮਾਜ ਦੀ ਸਿਰਜਣਾ ਵੱਲ ਉਤਸ਼ਾਹਿਤ ਕਰਦੀਆਂ ਹਨ, ਇਸ ਖੇਤਰ ਨਾਲ ਸਬੰਧਤ ਵਿਸ਼ਵ ਪ੍ਰਸਿੱਧ ਖਿਡਾਰੀ ਦਲਜੀਤ ਸਿੰਘ ਰਾਣਾ ਸੇਵਾ ਮੁਕਤ ਡੀ.ਆੋਈ.ਜੀ. ਪੰਜਾਬ ਪੁਲਿਸ, ਸੇਵਾ ਮੁਕਤ ਮੁੱਖ ਅਧਿਆਪਕ ਖੇਡ ਕੋਚ ਸੁਰਿੰਦਰ ਪਾਲ ਭੱਲਾ, ਵਿਸ਼ਵ ਪ੍ਰਸਿੱਧ ਖਿਡਾਰੀ ਅਜੇ ਠਾਕੁਰ ਉਪ ਪੁਲਿਸ ਕਪਤਾਨ ਹਿਮਾਚਲ ਪੁਲਿਸ ਆਪੋ-ਆਪਣੀ ਖੇਡ ’ਚ ਵਿਸ਼ਵ ਪੱਧਰ ’ਤੇ ਦੇਸ਼ ਅਤੇ ਸੂਬੇ ਦਾ ਨਾਂਅ ਰੁਸ਼ਨਾਉਣ ਮਗਰੋਂ ਅੱਜ ਸਾਡੀ ਨਵੀਂ ਪੀੜ੍ਹੀ ਲਈ ਪ੍ਰੇਰਣਾਸਰੋਤ ਹਨ, ਨਵੀਂ ਪੀੜ੍ਹੀ ਨੂੰ ਇਨ੍ਹਾਂ ਤੋਂ ਸੇਧ ਲੈਕੇ ਭਵਿੱਖ ’ਚ ਖੇਡਾਂ ਵੱਲ ਉਤਸ਼ਾਹਿਤ ਹੋਣ ਦੀ ਲੋੜ ਹੈ, ਤਾਂ ਕਿ ਸਹੀ ਰੂਪ ’ਚ ਨਰੋਆ ਸਮਾਜ ਸਿਰਜਿਆ ਜਾ ਸਕੇ। ਇਸ ਮੌਕੇ ਕੋਚ ਸੁਨੀਤਾ ਰਾਣੀ, ਕੋਚ ਭੱਲਾ, ਲੈਕ. ਅਰਵਿੰਦਰ ਕੁਮਾਰ, ਬਲਜਿੰਦਰ ਰੀਹਲ, ਸਰਬਜੀਤ ਕੌਰ, ਦਲਜੀਤ ਕੌਰ, ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਭੱਠਿਆਂ ਤੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਟੀਕਾਕਰਨ ਕੈਂਪ ਲਗਾਇਆ ਅਗਲੀ ਖ਼ਬਰ ਸਰੀਰਕ ਤੰਦਰੁਸਤੀ ਲਈ ਘਰੇਲੂ ਬਗੀਚੀ ਅਪਣਾਉਣ ਸੰਬੰਧੀ ਸਿਖਲਾਈ ਕੈਪ ਜ਼ਹਿਰ ਮੁਕਤ ਸਬਜ਼ੀਆਂ ਉਗਾਉਣ ਦੀ ਲੋੜ : ਡਾ. ਚਤੁਰਜੀਤ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।