09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੈਂਪ ਦੀ ਸਮਾਪਤੀ ਉਪਰੰਤ ਸਰਟੀਫਿਕੇਟ ਪ੍ਰਾਪਤ ਕਰਨ ਮੌਕੇ ਪ੍ਰਬੰਧਕਾਂ ਨਾਲ ਜੀਨੀਅਸ ਸਕੂਲ ਦੇ ਸਕਾਊਟ ਐਂਡ ਗਾਈਡ।

ਰੂਪਨਗਰ, 8 ਅਕਤੂਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਦੇ 38 ਵਿਦਿਆਰਥੀਆਂ ਨੇ ਤਾਰਾ ਦੇਵੀ, ਸ਼ਿਮਲਾ ਵਿਖੇ ਭਾਰਤ ਸਕਾਊਟ ਐਂਡ ਗਾਈਡ ਟਰੇਨਿੰਗ ਕੈਂਪ ਵਿਚ ਉਤਸ਼ਾਹ ਨਾਲ ਭਾਗ ਲਿਆ। 1 ਤੋਂ 4 ਅਕਤੂਬਰ ਤੱਕ ਚੱਲੇ ਚਾਰ ਰੋਜ਼ਾ ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸਾਹਸਿਕ ਗਤੀਵਿਧੀਆਂ ਵਿਚ ਹਿੱਸਾ ਲਿਆ।

ਅਜੀਤ ਡੈਸਕ 09-10-2026
ਰੂਪਨਗਰ, 8 ਅਕਤੂਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਦੇ 38 ਵਿਦਿਆਰਥੀਆਂ ਨੇ ਤਾਰਾ ਦੇਵੀ, ਸ਼ਿਮਲਾ ਵਿਖੇ ਭਾਰਤ ਸਕਾਊਟ ਐਂਡ ਗਾਈਡ ਟਰੇਨਿੰਗ ਕੈਂਪ ਵਿਚ ਉਤਸ਼ਾਹ ਨਾਲ ਭਾਗ ਲਿਆ। 1 ਤੋਂ 4 ਅਕਤੂਬਰ ਤੱਕ ਚੱਲੇ ਚਾਰ ਰੋਜ਼ਾ ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸਾਹਸਿਕ ਗਤੀਵਿਧੀਆਂ ਵਿਚ ਹਿੱਸਾ ਲਿਆ। ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਮਕਾਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਕੈਂਪ ਵਿਚ ਵਿਦਿਆਰਥੀਆਂ ਨੇ ਹਾਈਕਿੰਗ, ਟਰੈਕਿੰਗ ਅਤੇ ਰਾਕ ਕਲਾਈਮਬਿੰਗ ਸਮੇਤ ਐਡਵੈਂਚਰ ਗਤੀਵਿਧੀਆਂ ਰਾਹੀਂ ਸਾਹਸ, ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਵਰਕ ਅਤੇ ਨੇਤ੍ਰਿਤਵ ਦੇ ਗੁਣ ਸਿੱਖੇ। ਸਪੋਰਟਸ ਇੰਸਟਰਕਟਰ ਤੇ ਐਡਵੈਂਚਰ ਟਰੇਨਰ ਜਤਿੰਦਰ ਕੁਮਾਰ ਅਤੇ ਨਿਸ਼ਾਨ ਸਿੰਘ ਨੇ ਵਿਦਿਆਰਥੀਆਂ ਨੂੰ ਸਿਖਲਾਈ ਤੇ ਮਾਰਗਦਰਸ਼ਨ ਦਿੱਤਾ। ਕੈਂਪ ਦੇ ਆਖਰੀ ਦਿਨ ਵਿਦਿਆਰਥੀਆਂ ਨੂੰ ਸ਼ਿਮਲਾ ਦਾ ਭ੍ਰਮਣ ਵੀ ਕਰਵਾਇਆ ਗਿਆ। ਸਕੂਲ ਵਲੋਂ ਚਰਨਜੀਤ ਸਿੰਘ, ਮਨਰੀਤ ਕੌਰ ਅਤੇ ਵੰਦਨਾ ਵਰਮਾ ਨੇ ਵਿਦਿਆਰਥੀਆਂ ਦੀ ਸੁਰੱਖਿਆ, ਅਨੁਸ਼ਾਸਨ ਅਤੇ ਮਾਰਗਦਰਸ਼ਨ ਦੀ ਜ਼ਿੰਮੇਵਾਰੀ ਨਿਭਾਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੂਬਾ ਭੁਪਿੰਦਰ ਸਿੰਘ, ਮੈਡਮ ਗੁਣਵੰਤ ਕੌਰ ਅਤੇ ਪ੍ਰਿੰਸੀਪਲ ਆਰ. ਭੁਵਨਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਟਰੇਨਰਾਂ ਨੂੰ ਸਫਲ ਕੈਂਪ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਹੈਂਡਬਾਲ ਲੜਕਿਆਂ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਾਬਾ ਅਮਰਨਾਥ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਪਹਿਲਵਾਨ ਭੋਲਾ ਬਾਰਨ ਨੇ ਜਿੱਤਿਆ ਝੰਡੀ ਦੀ ਕੁਸ਼ਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।