09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਜਿੱਤੇ 33 ਮੈਡਲ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 8 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ਸਰਕਾਰੀ ਪੋਲੀਟੈਕਨਿਕ ਕਾਲਜ ਰੂਪਨਗਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 33 ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 09-10-2026
ਰੂਪਨਗਰ, 8 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ਸਰਕਾਰੀ ਪੋਲੀਟੈਕਨਿਕ ਕਾਲਜ ਰੂਪਨਗਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 33 ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿਚ ਦੀਪਿਕਾ, ਵੰਸ਼ਿਕਾ, ਸੋਲਨ ਅਤੇ ਹਰਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅੰਜਲੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਿਚ ਹਰਮਨਜੀਤ ਕੌਰ, ਜਸ਼ਨਪ੍ਰੀਤ ਕੌਰ, ਮਨਤਾਸ਼ਾ ਅਤੇ ਗੁਰਸ਼ਰਨਜੀਤ ਕੌਰ ਨੇ ਪਹਿਲਾ, ਜਦਕਿ ਪਰਵੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਵਿਚ ਅੰਜਲੀ ਨੇ ਪਹਿਲਾ ਅਤੇ ਰੇਵਤੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ ਅੰਡਰ-14 ਮੁਕਾਬਲਿਆਂ ਵਿਚ ਰਾਜ ਕੁਮਾਰ, ਅਭੀ ਮੋਰੀਆ ਅਤੇ ਸੌਰਵ ਖੁਸ਼ਵਾਹਾ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਵਿਚ ਯਾਕੂਬ, ਸਨੀ, ਅਨਿਸ਼ ਅਤੇ ਸਮੀਰ ਜਾਹ ਨੇ ਪਹਿਲਾ ਸਥਾਨ, ਜਦਕਿ ਤਨਿਕਸ਼ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਵਿਚ ਅਭਿਸ਼ੇਕ, ਮਰਿਦੁਲ ਅਤੇ ਸੌਰਵ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਨਵੀਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਕਿੱਕ ਬਾਕਸਿੰਗ ਕੋਚ ਮਨਜਿੰਦਰ ਸਿੰਘ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਕਰਮਜੀਤ ਕੌਰ, ਗੀਤਾ ਰਾਣੀ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਊਦੀ ਅਰਬ ’ ਚ ਮੌਤ ਦੀ ਸਜ਼ਾ ਪਾਏ ਦੋ ਪੰਜਾਬੀ ਨੌਜਵਾਨਾਂ ਲਈ ਇਨਸਾਫ਼ ਦੀ ਲੜਾਈ ਲੜਾਂਗੇ - ਮੇਜਰ ਅੰਜੂ ਬਾਲਾ ਸਿੰਘ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਹੈਂਡਬਾਲ ਲੜਕਿਆਂ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।