10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਨੌਜਵਾਨਾਂ ਦੇ ਮਾਮਲੇ ਸੰਬੰਧੀ ਮੇਜਰ ਅੰਜੂ ਬਾਲਾ ਸਿੰਘ ਅਤੇ ਪੀੜਤ ਪਰਿਵਾਰਾਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ, ਹਲਕਾ ਸ੍ਰੀ ਚਮਕੌਰ ਸਾਹਿਬ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਨਜ਼ਦੀਕੀ ਪਿੰਡ ਬਰਸਾਲਪੁਰ ਅਤੇ ਸਮਰਾਲਾ ਤਹਿਸੀਲ ਦੇ ਪਿੰਡ ਮਾਣਕੀ ਦੇ ਸਊਦੀ ਅਰਬ ਦੀ ਜੇਲ੍ਹ ਵਿਚ ਬੰਦ ਦੋ ਪੰਜਾਬੀ ਨੌਜਵਾਨਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਅਜੀਤ ਡੈਸਕ 10-10-2026
ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ, ਹਲਕਾ ਸ੍ਰੀ ਚਮਕੌਰ ਸਾਹਿਬ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਨਜ਼ਦੀਕੀ ਪਿੰਡ ਬਰਸਾਲਪੁਰ ਅਤੇ ਸਮਰਾਲਾ ਤਹਿਸੀਲ ਦੇ ਪਿੰਡ ਮਾਣਕੀ ਦੇ ਸਊਦੀ ਅਰਬ ਦੀ ਜੇਲ੍ਹ ਵਿਚ ਬੰਦ ਦੋ ਪੰਜਾਬੀ ਨੌਜਵਾਨਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਬਰਸਾਲਪੁਰ ਦੇ ਨੌਜਵਾਨ ਗੁਰਦੀਪ ਸਿੰਘ ਦੇ ਪਿਤਾ ਜਰਨੈਲ ਸਿੰਘ ਅਤੇ ਮਾਤਾ ਬਲਜੀਤ ਕੌਰ ,ਪਿੰਡ ਮਾਣਕੀ ਦੇ ਨੌਜਵਾਨ ਸੁਖਚੈਨ ਸਿੰਘ ਦੇ ਪਿਤਾ ਛਿੰਦਰ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਮੌਜੂਦ ਸਨ। ਮੇਜਰ ਅੰਜੂ ਬਾਲਾ ਸਿੰਘ ਨੇ ਰਾਜਪਾਲ ਸਾਹਿਬ ਨੂੰ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਨੌਜਵਾਨਾਂ ਨੂੰ ਲਗਭਗ 20 ਦਿਨਾਂ ਬਾਅਦ ਸਿਰ ਕਲਮ ਕਰਨ ਦੀ ਸਜ਼ਾ ਦਿੱਤੇ ਜਾਣ ਦਾ ਖ਼ਦਸ਼ਾ ਹੈ। ਇਸ ਗੰਭੀਰ ਸਥਿਤੀ ਕਾਰਨ ਦੋਵਾਂ ਪਰਿਵਾਰਾਂ ਵਿਚ ਡੂੰਘੀ ਚਿੰਤਾ ਅਤੇ ਬੇਚੈਨੀ ਪਾਈ ਜਾ ਰਹੀ ਹੈ। ਉਨ੍ਹਾਂ ਰਾਜਪਾਲ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਤੁਰੰਤ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਸਾਉਦੀ ਅਰਬ ਸਰਕਾਰ ਦੇ ਸਬੰਧਿਤ ਅਧਿਕਾਰੀਆਂ ਕੋਲ ਉਠਾਇਆ ਜਾਵੇ, ਤਾਂ ਜੋ ਮਾਮਲੇ ਦੇ ਸਾਰੇ ਤੱਥਾਂ ਦੀ ਪੁਸ਼ਟੀ ਕਰਕੇ ਨੌਜਵਾਨਾਂ ਨੂੰ ਕਾਨੂੰਨੀ ਅਤੇ ਮਨੁੱਖੀ ਆਧਾਰ ’ਤੇ ਹਰ ਸੰਭਵ ਰਾਹਤ ਦਿਵਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।ਰਾਜਪਾਲ ਸ੍ਰੀ ਕਟਾਰੀਆ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਨਗੇ। ਉਨ੍ਹਾਂ ਨੇ ਮੌਜੂਦਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਵਿਕਰਮਜੀਤ ਸਿੰਘ ਸਾਹਨੀ ਨਾਲ ਵੀ ਤਾਲਮੇਲ ਕਰਕੇ ਮਾਮਲੇ ਦੀ ਪੂਰੀ ਜਾਣਕਾਰੀ ਹਾਸਲ ਕਰਨ ਅਤੇ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਅਗਲੀ ਲੋੜੀਂਦੀ ਕਾਰਵਾਈ ਨੂੰ ਅੱਗੇ ਵਧਾਉਣ ਲਈ ਯਤਨ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਮੇਜਰ ਅੰਜੂ ਬਾਲਾ ਸਿੰਘ ਨੇ ਰਾਜਪਾਲ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ਵਿਚ ਹਰ ਸੰਭਵ ਪੱਧਰ ’ਤੇ ਯਤਨ ਜਾਰੀ ਰੱਖਣਗੇ ਅਤੇ ਕੇਂਦਰ ਸਰਕਾਰ, ਸਬੰਧਿਤ ਅਧਿਕਾਰੀਆਂ ਅਤੇ ਹੋਰ ਜ਼ਿੰਮੇਵਾਰ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਪਰਿਵਾਰਾਂ ਨੂੰ ਕਾਨੂੰਨੀ, ਕੂਟਨੀਤਕ ਅਤੇ ਮਨੁੱਖੀ ਸਹਾਇਤਾ ਦਿਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਪੀੜ ਨੂੰ ਸਮਝਦਿਆਂ ਹਰ ਸੰਭਵ ਯਤਨ ਕੀਤਾ ਜਾਵੇਗਾ, ਤਾਂ ਜੋ ਦੋਵਾਂ ਨੌਜਵਾਨਾਂ ਨੂੰ ਨਿਆਂ ਮਿਲ ਸਕੇ ਅਤੇ ਉਨ੍ਹਾਂ ਦੀ ਜਾਨ ਦੀ ਰੱਖਿਆ ਲਈ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।
ਪਿਛਲੀ ਖ਼ਬਰ ਮੰਗਾਂ ਦਾ ਹੱਲ ਨਾ ਹੋਣ ’ਤੇ 14 ਅਕਤੂਬਰ ਨੂੰ ਸੋਲਖੀਆਂ ਟੋਲ ਪਲਾਜ਼ਾ ਜਾਮ ਕਰਨ ਦੀ ਚਿਤਾਵਨੀ ਅਗਲੀ ਖ਼ਬਰ ਟੈਂਕਰ ਵਲੋਂ ਐਕਟਿਵਾ ਨੂੰ ਮਾਰੀ ਟੱਕਰ ਨਾਲ ਪਿਤਾ ਦੀ ਮੌਤ ਤੇ ਧੀ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।