10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ

ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਕਰਨੈਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਅਧਿਆਪਕਾਂ ਨਾਲ ਬੱਚਿਆਂ ਦੀ ਪੜ੍ਹਾਈ, ਹਾਜ਼ਰੀ ਅਤੇ ਕਾਰਗੁਜ਼ਾਰੀ ਸਬੰਧੀ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 10-10-2026
ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਕਰਨੈਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਅਧਿਆਪਕਾਂ ਨਾਲ ਬੱਚਿਆਂ ਦੀ ਪੜ੍ਹਾਈ, ਹਾਜ਼ਰੀ ਅਤੇ ਕਾਰਗੁਜ਼ਾਰੀ ਸਬੰਧੀ ਵਿਚਾਰ ਸਾਂਝੇ ਕੀਤੇ। ਸਕੂਲ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਹੋ ਰਹੀ ਤਰੱਕੀ, ਸਿੱਖਣ ਦੀ ਸਮਰੱਥਾ ਅਤੇ ਵਿਵਹਾਰਕ ਵਿਕਾਸ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਘਰ ਵਿਖੇ ਵੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਮਾਪਿਆਂ ਨੇ ਸਕੂਲ ਵਲੋਂ ਬੱਚਿਆਂ ਦੇ ਬਿਹਤਰ ਭਵਿੱਖ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਆਪਣੇ ਸੁਝਾਅ ਵੀ ਪੇਸ਼ ਕੀਤੇ। ਇਸ ਮੌਕੇ ਸਕੂਲ ਮੁੱਖ ਅਧਿਆਪਕ ਬਲਵਿੰਦਰ ਸਿੰਘ ਲੋਦੀਪੁਰ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਯੋਗਦਾਨ ਪਾਉਂਦਾ ਹੈ। ਮਿਲਣੀ ਦੌਰਾਨ ਸਕੂਲ ਦੀ ਚੇਅਰਮੈਨ ਕਵਿਤਾ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀਆਂ ਬੱਚਿਆਂ ਦੀ ਪੜ੍ਹਾਈ ਨਾਲ ਜੁੜੇ ਮੁੱਦਿਆਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਯਤਨ ਕਰਨ ਦਾ ਵਧੀਆ ਮੌਕਾ ਹਨ। ਇਸ ਮੌਕੇ ਸਕੂਲ ਅਧਿਆਪਕ ਗੁਰਦਰਸ਼ਨ ਸਿੰਘ, ਗੁਲਸ਼ਨ ਕੁਮਾਰ, ਜੋਤੀ ਕੌਰ, ਨੇਹਾ, ਮਨੀਸ਼ ਕੁਮਾਰ, ਅਜੇ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਅੱਜ ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਕੰਨਿਆ ਸੀ: ਸੈ: ਸਕੂਲ ਵਿਖੇ ਵੀ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈ।
ਪਿਛਲੀ ਖ਼ਬਰ ਭਾਜਪਾ ਦੀ ਅੰਦਰੂਨੀ ਸਿਆਸਤ ’ਚ ਨਵੇਂ ਸਵਾਲਾਂ ਨੇ ਲਿਆ ਜਨਮ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਕਬੱਡੀ ਤੇ ਜੂਡੋ ਮੁਕਾਬਲਿਆਂ ’ਚ ਗੱਡੇ ਜਿੱਤ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।