ਮੁਲਾਜ਼ਮਾਂ ਨਾਲ ਵਾਅਦਾ ਕਰਕੇ ਮੁੱਕਰੀ ਸਰਕਾਰ 60 ਦਿਨਾਂ ਬਾਅਦ ਵੀ ਨਿਯੁਕਤੀ ਪੱਤਰ ਗਾਇਬ ! ਕਪਿਲ ਮਹਿੰਦਲੀ ਦੀ ਦੋ-ਟੁੱਕ—ਕਾਨੂੰਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਤੱਕ ਜਾਰੀ ਰਹੇਗੀ ਜੱਦੋਜਹਿਦ
ਨੰਗਲ, 10 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਚੁਅਲ ਨਿਯੁਕਤੀ ਪ੍ਰਣਾਲੀ ਵਿਚ ਲਿਆਉਣ ਸਬੰਧੀ ਬਣਾਏ ਕਾਨੂੰਨ ਨੂੰ ਲਾਗੂ ਕਰਵਾਉਣ ਦੀ ਮੰਗ ਤੇਜ਼ ਹੋ ਗਈ ਹੈ। ਮੁਲਾਜ਼ਮ ਆਗੂ ਕਪਿਲ ਮਹਿੰਦਲੀ ਨੇ ਕਿਹਾ ਕਿ ਕਾਨੂੰਨ ਬਣਨ ਤੋਂ ਲਗਭਗ 60 ਦਿਨ ਬਾਅਦ ਵੀ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ।
ਸਤਲੁਜ ਸਦਨ ਨੰਗਲ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਪਿਲ ਮਹਿੰਦਲੀ।
11-10-2026