11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦਿੱਲੀ ਜੰਤਰ - ਮੰਤਰ ਵਿਖੇ ਧਰਨੇ ’ ਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਆਗੂਆਂ ਨੂੰ ਰੋਕਣ ’ ਤੇ ਕਿਸਾਨ ਜਥੇਬੰਦੀਆਂ ਦੇ ਵੱਖ - ਵੱਖ ਆਗੂਆਂ ਨੇ ਕੀਤੀ ਜ਼ੋਰਦਾਰ ਸਖ਼ਤ ਸ਼ਬਦਾਂ ’ ਚ ਨਿਖੇਧੀ

ਨੂਰਪੁਰ ਬੇਦੀ, 10 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਦਿੱਲੀ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਜਾ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਦਿੱਲੀ ਪੁਲਿਸ ਵਲੋਂ ਰੋਕਣ ਦੀ ਕਾਰਵਾਈ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆ ਵਿਰੋਧ ਕੀਤਾ ਹੈ। ਵਿਰੋਧ ਕਰਨ ਵਾਲੇ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਧਰਨੇ ਵਿਚ ਸ਼ਾਮਲ ਹੋਣ ਤੋਂ ਰੋਕਣਾ ਜਮਹੂਰੀ ਹੱਕਾਂ ਦੀ ਉਲੰਘਣਾ ਹੈ।

ਗੁਰਨਾਇਬ ਸਿੰਘ ਜੇਤੇਵਾਲ। ਤਸਵੀਰ: ਵਿੰਦਰਪਾਲ ਝਾਂਡੀਆਂ। 11-10-2026
ਨੂਰਪੁਰ ਬੇਦੀ, 10 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਦਿੱਲੀ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਜਾ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਦਿੱਲੀ ਪੁਲਿਸ ਵਲੋਂ ਰੋਕਣ ਦੀ ਕਾਰਵਾਈ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆ ਵਿਰੋਧ ਕੀਤਾ ਹੈ। ਵਿਰੋਧ ਕਰਨ ਵਾਲੇ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਧਰਨੇ ਵਿਚ ਸ਼ਾਮਲ ਹੋਣ ਤੋਂ ਰੋਕਣਾ ਜਮਹੂਰੀ ਹੱਕਾਂ ਦੀ ਉਲੰਘਣਾ ਹੈ। ਇਸ ਸਬੰਧੀ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਨਾਇਬ ਸਿੰਘ ਜੇਤੇਵਾਲ, ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਯੋਗਰਾਜ ਧਾਦਲੀ, ਜਰਨੈਲ ਸਿੰਘ ਅਤੇ ਹਜ਼ਾਰਾ ਸਿੰਘ ਢਿੱਲੋਂ ਸਮੇਤ ਹੋਰਨਾਂ ਆਗੂਆਂ ਨੇ ਦਿੱਲੀ ਪੁਲਸ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਅਤੇ ਲੋਕਤੰਤਰੀ ਅਧਿਕਾਰਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ ਅਤੇ ਅਜਿਹੀਆਂ ਕਾਰਵਾਈਆਂ ਨਾਲ ਕਿਸਾਨਾਂ ਦੇ ਹੌਸਲੇ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮਾਸਟਰ ਗੁ ਰਨੈਬ ਸਿੰਘ ਜੇਤੇਵਾਲ ਅਤੇ ਯੋਗਰਾਜ ਧਾਦਲੀ ਨੇ ਮੰਗ ਕੀਤੀ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਾਂਤਮਈ ਧਰਨੇ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਗੰਭੀਰਤਾ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਜਮਹੂਰੀ ਹੱਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇੱਥੇ ਦੱਸਦੀਏ ਕਿ ਦਿੱਲੀ ਵਿਖੇ ਧਰਨੇ ਵਿਚ ਸ਼ਮੂਲੀਅਤ ਕਰਨ ਜਾ ਰਹੇ ਆਗੂਆਂ ਵਿਚ ਕੁੱਲ ਹਿੰਦ ਕਿਸਾਨ ਮਹਾਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਆਰ.ਐੱਮ.ਪੀ.ਆਈ. ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਕੁੱਲ ਹਿੰਦ ਕਿਸਾਨ ਮਹਾਂਸਭਾ ਦੀ ਕੌਮੀ ਕਮੇਟੀ ਦੇ ਮੈਂਬਰ ਮੋਹਨ ਸਿੰਘ ਧਮਾਣਾ ਤੋਂ ਇਲਾਵਾ ਜ਼ਿਲ੍ਹਾ ਰੂਪਨਗਰ ਦੇ ਕਿਸਾਨ ਆਗੂ ਦਰਸ਼ਨ ਸਿੰਘ ਬੜਵਾ, ਪਰਮਿੰਦਰ ਸਿੰਘ ਢਿੱਲੋਂ ਅਤੇ ਸੁਰਜੀਤ ਸਿੰਘ ਮੀਂਢਵਾਂ ਵੀ ਸ਼ਾਮਲ ਸਨ। ਉਕਤ ਆਗੂ ਗੁਰਦੁਆਰਾ ਬੰਗਲਾ ਸਾਹਿਬ, ਦਿੱਲੀ ਤੋਂ ਜੰਤਰ-ਮੰਤਰ ਵਿਖੇ ਜਾ ਰਹੇ ਸਨ, ਜਿੱਥੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਲਵਾਰਸ ਕੁੱਤਿਆਂ ਦੀ ਭਰਮਾਰ ਕਾਰਨ ਨਾਗਰਿਕਾਂ ’ ਚ ਸਹਿਮ 11 ਵਿਅਕਤੀਆਂ ’ਤੇ ਹਮਲੇ ਮਗਰੋਂ ਤਾਂ ਪ੍ਰਸ਼ਾਸਨ ਅੱਖਾਂ ਖੋਲ੍ਹੇ :... ਅਗਲੀ ਖ਼ਬਰ ਪਿੰਡ ਮੱਸੇਵਾਲ ਦੇ 72 ਪਰਿਵਾਰਾਂ ਨੂੰ ਮਿਲੇ ਘਰਾਂ ਦੇ ਮਾਲਕਾਨਾ ਹੱਕ , ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੌਂਪੇ ਦਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।