11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੇਵਾ - ਮੁਕਤ ਮੁਲਾਜ਼ਮਾਂ ਦੇ ਕੁਆਰਟਰਾਂ ਦਾ ਕਿਰਾਇਆ ਛੇ ਗੁਣਾ ਵਧਾਉਣ ’ ਤੇ ਉੱਠੇ ਸਵਾਲ ਬੀ.ਬੀ.ਐੱਮ.ਬੀ. ਦੀਆਂ ਨੀਤੀਆਂ ਵਿਰੁੱਧ ਇੰਟਕ ਦਾ ਰੋਹ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਦੀ ਚਿਤਾਵਨੀ

ਨੰਗਲ, 10 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ (ਇੰਟਕ) ਨੇ ਬੀ. ਬੀ.

ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਨਵੀਂ ਭਰਤੀ ਦੀ ਮੰਗ 11-10-2026
ਨੰਗਲ, 10 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ (ਇੰਟਕ) ਨੇ ਬੀ.ਬੀ.ਐਮ.ਬੀ. ਪ੍ਰਬੰਧਨ ਅਤੇ ਸਰਕਾਰ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸਾਂਝਾ ਮੋਰਚਾ ਨਾਲ ਜੁੜੀਆਂ ਹੋਰ ਯੂਨੀਅਨਾਂ ਨਾਲ ਵਿਚਾਰ-ਵਟਾਂਦਰਾ ਕਰਕੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇੰਟਕ ਆਗੂਆਂ ਨੇ ਕਿਹਾ ਕਿ ਐਡਹਾਕ ਤਰੱਕੀਆਂ ਦੇ ਮਾਮਲੇ ਲਟਕਣ ਕਾਰਨ ਮੁਲਾਜ਼ਮਾਂ ਨੂੰ ਪੈਨਸ਼ਨ ਲਾਭ ਲੈਣ ਵਿਚ ਮੁਸ਼ਕਲਾਂ ਆ ਰਹੀਆਂ ਹਨ, ਜਦਕਿ ਸੇਵਾਵਾਂ ਰੈਗੂਲਰ ਕਰਨ ਦੇ ਮਾਮਲੇ ਵੀ ਲੰਬੇ ਸਮੇਂ ਤੋਂ ਹੱਲ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਾਅਵੇ ਅਨੁਸਾਰ ਅਦਾਲਤੀ ਹੁਕਮਾਂ ਦੇ ਬਾਵਜੂਦ ਲੋੜੀਂਦੀ ਕਾਰਵਾਈ ਨਹੀਂ ਹੋ ਰਹੀ। ਆਗੂਆਂ ਨੇ ਦੋਸ਼ ਲਾਇਆ ਕਿ ਜੂਨ 2026 ਤੋਂ ਸੇਵਾਮੁਕਤ ਮੁਲਾਜ਼ਮਾਂ ਦੇ ਕੁਆਰਟਰਾਂ ਦਾ ਕਿਰਾਇਆ ਬਿਨਾਂ ਅਗਾਊਂ ਨੋਟਿਸ ਕਥਿਤ ਤੌਰ ’ਤੇ ਛੇ ਗੁਣਾ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਮੁਤਾਬਕ ਹੁਣ ਇੱਕ ਮਹੀਨੇ ਦਾ ਕਿਰਾਇਆ ਲਗਭਗ 30 ਹਜ਼ਾਰ ਤੋਂ 60 ਹਜ਼ਾਰ ਰੁਪਏ ਤੱਕ ਬਣ ਰਿਹਾ ਹੈ, ਜਿਸ ਨਾਲ ਸੀਮਤ ਪੈਨਸ਼ਨ ’ਤੇ ਗੁਜ਼ਾਰਾ ਕਰਨ ਵਾਲਿਆਂ ’ਤੇ ਵੱਡਾ ਆਰਥਿਕ ਬੋਝ ਪਿਆ ਹੈ। ਇੰਟਕ ਨੇ ਦੂਜੇ ਰਾਜਾਂ ਅਤੇ ਬਿਜਲੀ ਬੋਰਡਾਂ ਤੋਂ ਆਏ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੋਂ ਛੇ ਮਹੀਨੇ ਪਹਿਲਾਂ ਮੂਲ ਰਾਜਾਂ ਵਿਚ ਭੇਜਣ ਦੀ ਪ੍ਰਕਿਰਿਆ ’ਤੇ ਵੀ ਸਵਾਲ ਉਠਾਏ। ਆਗੂਆਂ ਨੇ ਨਵੀਂ ਭਰਤੀ ਕਰਕੇ ਮੁਲਾਜ਼ਮਾਂ ਦੀ ਘਾਟ ਦੂਰ ਕਰਨ ਅਤੇ ਬੀ.ਬੀ.ਐਮ.ਬੀ. ਦੀ ਕਾਰਜ ਪ੍ਰਣਾਲੀ ਸੁਚਾਰੂ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਮਸਲਿਆਂ ਨੂੰ ਅਣਗੌਲਿਆ ਕਰਨ ਨਾਲ ਨੰਗਲ ਦੀਆਂ ਆਰਥਿਕ ਤੇ ਸਮਾਜਿਕ ਗਤੀਵਿਧੀਆਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਮੌਕੇ ਸਤਨਾਮ ਸਿੰਘ ਲਾਦੀ, ਨਵੀਨ ਚੰਦਰ ਸ਼ਰਮਾ, ਵਿਨੋਦ ਰਾਣਾ, ਪਰਮਜੀਤ ਸਿੰਘ, ਮਨੋਜ ਵਰਮਾ, ਮੁਕੇਸ਼ ਸ਼ਰਮਾ, ਰਮੇਸ਼ ਚੰਦਰ, ਸ਼ਮਸ਼ੇਰ ਸੈਣੀ, ਬਲਵੀਰ ਚੰਦ, ਅਸ਼ੋਕ ਅੰਗਰਿਸ਼, ਜਸਪਾਲ ਸਿੰਘ, ਸੁਰਿੰਦਰ ਅਤੇ ਸੁਨੀਲ ਰਾਣਾ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਦੇ ਉਦਘਾਟਨ ਸਮੇਂ ਮੰਗਵਾਏ ਉਪਕਰਨ ਵਾਪਸ ਕਰਨ ਦੇ ਆਏ ਆਦੇਸ਼ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ - ਰੂਪਨਗਰ ਮੁੱਖ ਮਾਰਗ ’ ਤੇ ਬੁੰਗਾ ਸਾਹਿਬ ਨੇੜਲੇ ਮੀਟ - ਮੱਛੀ ਦੇ ਅੱਡੇ ਤੁਰੰਤ ਬੰਦ ਕਰਵਾਉਣ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।