11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਆਈ . ਈ . ਟੀ . ਭੱਦਲ ਟੈਕਨੀਕਲ ਕੈਂਪਸ ਦੇ ਤਿੰਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਵਿਚ ਮਾਰੀਆਂ ਮੱਲਾਂ ਸੋਨ ਤਗਮੇ ਨਾਲ ਕੀਤਾ ਜਾਵੇਗਾ ਸਨਮਾਨਿਤ

ਪੁਰਖਾਲੀ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਈ. ਈ.

ਗੋਲਡ ਮੈਡਲ ਲਈ ਚੁਣੇ ਵਿਦਿਆਰਥੀ ਸਬਾ ਜਾਫ਼ਰੀ, ਸਤਿੰਦਰ ਯਾਦਵ ਅਤੇ ਰੇਨੂੰ ਬੰਗਾ। ਤਸਵੀਰਾਂ: ਅੰਮ੍ਰਿਤਪਾਲ ਪਾਲ ਸਿੰਘ ਬੰਟੀ 11-10-2026
ਪੁਰਖਾਲੀ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣੇ-ਆਪਣੇ ਪੋਸਟ-ਗ੍ਰੈਜੂਏਟ ਪ੍ਰੋਗਰਾਮਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਤਜਿੰਦਰ ਸਿੰਘ ਨੇ ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਲਈ ਇਸ ਤੋਂ ਵੱਡੀ ਮਾਣ ਵਾਲੀ ਗੱਲ ਹੋਰ ਨਹੀਂ ਹੋ ਸਕਦੀ ਕਿ ਉਸਦੇ ਵਿਦਿਆਰਥੀ ਯੂਨੀਵਰਸਿਟੀ ਪੱਧਰ ’ਤੇ ਆਪਣੀ ਮਿਹਨਤ ਅਤੇ ਯੋਗਤਾ ਦਾ ਲੋਹਾ ਮਨਵਾਉਣ। ਡਾਇਰੈਕਟਰ ਕੈਂਪਸ ਡਾ. ਐਸ.ਐਸ. ਬਿੰਦਰਾ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ, ਨਿਰੰਤਰ ਮਿਹਨਤ ਅਤੇ ਅਧਿਆਪਕਾਂ ਵਲੋਂ ਦਿੱਤੇ ਗਏ ਯੋਗ ਮਾਰਗ ਦਰਸ਼ਨ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਗਿਆਨ, ਪ੍ਰੈਕਟੀਕਲ ਲਰਨਿੰਗ ਅਤੇ ਉਦਯੋਗਿਕ ਲੋੜਾਂ ਅਨੁਸਾਰ ਸਿੱਖਿਆ ਪ੍ਰਦਾਨ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਗਰੁੱਪ ਡਾਇਰੈਕਟਰ (ਅਕਾਦਮਿਕ) ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਪੱਧਰ ’ਤੇ ਗੋਲਡ ਮੈਡਲ ਹਾਸਲ ਕਰਨਾ ਵਿਦਿਆਰਥੀਆਂ ਦੀ ਅਕਾਦਮਿਕ ਉੱਤਮਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਅਕਾਦਮਿਕ ਖੇਤਰ ਵਿਚ ਹੋਰ ਉੱਚੇ ਟੀਚੇ ਹਾਸਲ ਕਰਨ ਲਈ ਉਤਸ਼ਾਹਿਤ ਕਰੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀਨ ਅਕਾਦਮਿਕ ਵਿਸ਼ਾਲ ਅਰੋੜਾ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਜਾਰੀ ਕੀਤੀ ਗਈ ਅਧਿਕਾਰਤ ਮੈਰਿਟ ਸੂਚੀ ਅਨੁਸਾਰ ਆਈ.ਈ.ਟੀ. ਭੱਦਲ ਦੇ ਤਿੰਨ ਵਿਦਿਆਰਥੀਆਂ ਐਮ.ਟੈਕ. ਇਲੈਕਟਰੀਕਲ ਇੰਜੀਨੀਅਰਿੰਗ ਦੇ ਸਤਿੰਦਰ ਯਾਦਵ ਅਤੇ ਸਬਾ ਜਾਫ਼ਰੀ ਅਤੇ ਐਮ.ਆਰਕੀਟੈਕਚਰ ਦੀ ਰੇਨੂੰ ਬੰਗਾ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੂੰ 13 ਅਕਤੂਬਰ 2026 ਨੂੰ ਕਪੂਰਥਲਾ ਸਥਿਤ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਹੋਣ ਵਾਲੀ 14 ਵੀਂ ਸਾਲਾਨਾ ਕਨਵੋਕੇਸ਼ਨ ਦੌਰਾਨ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਡਾ. ਕੰਚਨ ਸ਼ਰਮਾ, ਡਾ. ਨਦੀਮ ਖਾਨ, ਡਾ. ਤਰਨਜੀਤ ਕੌਰ, ਆਰਕੀਟੈਕਟ ਗੁਰਪ੍ਰੀਤ ਸਿੰਘ, ਉਂਕਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਰ . ਬੀ . ਯੂ . ਦੇ ਐੱਚ . ਆਰ . ਕਾਨਕਲੇਵ ’ ਚ ਉਦਯੋਗ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨ ’ ਤ... ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਬਰਾਰੀ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।