ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਬੜਾ ਪਿੰਡ ਟੱਪਰੀਆਂ ਵਿਖੇ ਕੀਤੀ ਲੋਕ ਮਿਲਣੀ
ਭਰਤਗੜ੍ਹ, 11 ਅਕਤੂਬਰ (ਜਸਬੀਰ ਸਿੰਘ ਬਾਵਾ)-ਪੰਜਾਬ ਦੇ ਸਿੱਖਿਆ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਚੱਲ ਰਹੀ ਮੌਜੂਦਾ ਸਰਕਾਰ ਦੇ ਲੋਕਪੱਖੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਭਾਰੀ ਗਿਣਤੀ ’ਚ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹ ਅੱਜ ਬੜਾ ਪਿੰਡ ਟੱਪਰੀਆਂ ’ਚ ਰਾਜ ਸਰਕਾਰ ਵਲੋਂ ਉਲੀਕੇ ਵਿਸ਼ੇਸ਼ ਪ੍ਰੋਗਰਾਮ ਲੋਕ ਮਿਲਣੀ ਦੌਰਾਨ ਮੁਹਤਬਰਾਂ ਅਤੇ ਵਸਨੀਕਾਂ ਨੂੰ ਸੰਬੋਧਨ ਕਰ ਰਹੇ ਸਨ।
ਭਰਤਗੜ੍ਹ, 11 ਅਕਤੂਬਰ (ਜਸਬੀਰ ਸਿੰਘ ਬਾਵਾ)-ਪੰਜਾਬ ਦੇ ਸਿੱਖਿਆ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਚੱਲ ਰਹੀ ਮੌਜੂਦਾ ਸਰਕਾਰ ਦੇ ਲੋਕਪੱਖੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਭਾਰੀ ਗਿਣਤੀ ’ਚ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹ ਅੱਜ ਬੜਾ ਪਿੰਡ ਟੱਪਰੀਆਂ ’ਚ ਰਾਜ ਸਰਕਾਰ ਵਲੋਂ ਉਲੀਕੇ ਵਿਸ਼ੇਸ਼ ਪ੍ਰੋਗਰਾਮ ਲੋਕ ਮਿਲਣੀ ਦੌਰਾਨ ਮੁਹਤਬਰਾਂ ਅਤੇ ਵਸਨੀਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮੰਤਵ ਲੋਕਾਂ ਦੀਆਂ ਸਾਂਝੀਆਂ ਦਿੱਕਤਾਂ ਨੂੰ ਸੁਣਕੇ ਕੇ ਪ੍ਰਸ਼ਾਸਨ ਅਤੇ ਮਹਿਕਮਿਆਂ ਕੋਲੋਂ ਹੱਲ ਕਰਵਾਕੇ ਲੋਕਾਂ ਨੂੰ ਰਾਹਤ ਦਿਵਾਉਣਾ ਹੈ,ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਕਈ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ’ਚ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਪਾਣੀ, ਸੀਵਰੇਜ, ਸੜਕਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਸਮੱਸਿਆਵਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਪ੍ਰਾਪਤ ਹੋ ਰਹੀ ਹੈ, ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਪਿੰਡ ਦੇ ਸਰਵਪੱਖੀ ਵਿਕਾਸ ਲਈ ਮੌਜੂਦਾ ਸਰਪੰਚ ਦਲਵਿੰਦਰ ਕੌਰ ਅਤੇ ਸਥਾਨਕ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਸੈਣੀ ਵੈੱਲਫੇਅਰ ਬੋਰਡ ਪੰਜਾਬ ਦੇ ਮੈਂਬਰ ਜੁਝਾਰ ਸਿੰਘ ਮੁਲਤਾਨੀ, ਸੁਖਜਿੰਦਰ ਸਿੰਘ ਭਾਓਵਾਲ, ’ਆਪ’ ਆਗੂ ਜਗੀਰ ਸਿੰਘ ਬਡਵਾਲ, ਗਿਆਨੀ ਸੇਰ ਸਿੰਘ, ਜਗਤਾਰ ਸਿੰਘ ਬੈਂਸ, ਸੋਢੀ ਔਲਖ, ਬਲਦੀਪ ਸਿੰਘ ਭੁੱਲਰ, ਗਿਆਨੀ ਹਰਭਜਨ ਸਿੰਘ, ਫ਼ੌਜੀ ਸੁਖਵੰਤ ਸਿੰਘ ਬੈਂਸ ਆਦਿ ਹਾਜ਼ਰ ਸਨ।