ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ - ਨਿਰਦੇਸ਼ਾਂ ਹੇਠ ਸੜਕਾਂ ਦੇ ਨਵੀਨੀਕਰਨ ਦਾ ਕੰਮ ਨੂਰਪੁਰ ਬੇਦੀ ਇਲਾਕੇ ’ ਚ ਜੰਗੀ ਪੱਧਰ ’ ਤੇ ਜਾਰੀ ਕਾਹਨਪੁਰ ਖੂਹੀ ਤੋਂ ਟਿੱਬਾ ਟੱਪਰੀਆਂ ਸੜਕ ਦੇ ਅਗਲੇ ਪੜਾਅ ਦਾ ਕੰਮ ਵੀ ਚੱਲ ਰਿਹਾ ਤੇਜ਼ੀ ਨਾਲ
ਨੂਰਪੁਰ ਬੇਦੀ, 12 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੂਰਪੁਰ ਬੇਦੀ ਇਲਾਕੇ ਦੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਜਿਸ ਤਹਿਤ ਉੱਪਰਲੀ ਸ਼ਿਵਾਲਿਕ ਪੱਟੀ ਤੋਂ ਹੋ ਕੇ ਕਾਹਨਪੁਰ ਖੂਹੀ ਤੋਂ ਟਿੱਬਾ ਟੱਪਰੀਆਂ ਤੱਕ ਜਾਂਦੀ ਕਰੀਬ 32 ਕਿੱਲੋਮੀਟਰ ਲੰਬੀ ਸੜਕ ਦੇ ਅਗਲੇ ਪੜਾਅ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ।
ਨੂਰਪੁਰ ਬੇਦੀ, 12 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੂਰਪੁਰ ਬੇਦੀ ਇਲਾਕੇ ਦੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਜਿਸ ਤਹਿਤ ਉੱਪਰਲੀ ਸ਼ਿਵਾਲਿਕ ਪੱਟੀ ਤੋਂ ਹੋ ਕੇ ਕਾਹਨਪੁਰ ਖੂਹੀ ਤੋਂ ਟਿੱਬਾ ਟੱਪਰੀਆਂ ਤੱਕ ਜਾਂਦੀ ਕਰੀਬ 32 ਕਿੱਲੋਮੀਟਰ ਲੰਬੀ ਸੜਕ ਦੇ ਅਗਲੇ ਪੜਾਅ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ। ਵਿਧਾਇਕ ਦਿਨੇਸ਼ ਚੱਢਾ ਦੀਆਂ ਹਦਾਇਤਾਂ ਅਨੁਸਾਰ ਸੜਕੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਚੱਲ ਰਹੇ ਇਨ੍ਹਾਂ ਕਾਰਜਾਂ ਤਹਿਤ ਕਈ ਸੜਕਾਂ ਦਾ ਨਿਰਮਾਣ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸੜਕ ਦੇ ਪਹਿਲੇ ਪੜਾਅ ਦੌਰਾਨ ਕਾਹਨਪੁਰ ਖੂਹੀ ਤੋਂ ਜਟਵਾਹੜ ਤੱਕ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਹੁਣ ਅਗਲੇ ਪੜਾਅ ਵਿਚ ਜਟਵਾਹੜ ਤੋਂ ਟਿੱਬਾ ਟੱਪਰੀਆਂ ਤੱਕ ਦੇ ਹਿੱਸੇ ਨੂੰ ਮੁਕੰਮਲ ਕਰਨ ਲਈ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਸੜਕ ਦੇ ਨਵੀਨੀਕਰਨ ਨਾਲ ਇਲਾਕੇ ਦੇ ਵਸਨੀਕਾਂ ਨੂੰ ਵਧੀਆ ਆਵਾਜਾਈ ਵਿਚ ਸਹੂਲਤ ਮਿਲਣ ਦੀ ਉਮੀਦ ਹੈ। ਕੰਸਟਰਕਸ਼ਨ ਕੰਪਨੀ ਦੇ ਅਧਿਕਾਰੀ ਪੰਕਜ ਚੇਚੀ ਨੇ ਦੱਸਿਆ ਕਿ ਇਸੇ ਠੇਕੇ ਤਹਿਤ ਹੋਰ ਲਿੰਕ ਸੜਕਾਂ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਰੂੜੇਮਾਜਰਾ ਤੋਂ ਨੂਰਪੁਰ ਖੁਰਦ, ਕਰਤਾਰਪੁਰ ਤੋਂ ਗੁਰਸੇਮਾਜਰਾ ਅਤੇ ਜਤੋਲੀ ਫਿਰਨੀ ਦੇ ਕੰਮ ਅਗਲੇ 10 ਤੋਂ 15 ਦਿਨਾਂ ਵਿਚ ਮੁਕੰਮਲ ਕਰਨ ਦਾ ਟੀਚਾ ਹੈ। ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਇਨ੍ਹਾਂ ਸੜਕੀ ਪ੍ਰਾਜੈਕਟਾਂ ਨਾਲ ਪੇਂਡੂ ਖੇਤਰਾਂ ਵਿਚ ਸੰਪਰਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਰੋਜ਼ਾਨਾ ਆਵਾਜਾਈ ਨੂੰ ਸੁਖਾਲਾ ਬਣਾਉਣ ਵੱਲ ਕਦਮ ਵਧਾਇਆ ਜਾ ਰਿਹਾ ਹੈ।