13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਘਨੌਲੀ ਇਲਾਕੇ ਦੇ ਪਿੰਡਾਂ ’ ਚ ਸ਼੍ਰੋਮਣੀ ਅਕਾਲੀ ਦਲ ਨੇ ਵਿੱਢੀ ਘਰ - ਘਰ ਮੁਹਿੰਮ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਇਲਾਕੇ ਦੇ ਮਸਲਿਆਂ ਨੂੰ ਜਾਣਿਆ

ਘਨੌਲੀ, 12 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਦਿਹਾਤੀ ਖੇਤਰ ਵਿਚ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ ਅੱਜ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਤੇ ਉਹਨਾਂ ਦੀ ਟੀਮ ਵਲੋਂ ਮਕੌੜੀ, ਘਨੋਲਾ, ਘਨੋਲੀ ਤੇ ਹੋਰ ਪਿੰਡਾਂ, ਘਰ-ਘਰ ਜਾ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਘਨੌਲੀ ਇਲਾਕੇ ਤੋਂ ਸ਼੍ਰੋਮਣੀ ਅਕਾਲੀ ਦਲ( ਬ) ਨੇ ਵਿੱਢੀ ਘਰ-ਘਰ ਮੁਹਿੰਮ ਦੌਰਾਨ ਆਗੂ ਅਤੇ ਪਿੰਡ ਵਾਸੀ। ਤਸਵੀਰ: ਜਸਵੀਰ ਸਿੰਘ ਸੈਣੀ 13-10-2026
ਘਨੌਲੀ, 12 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਦਿਹਾਤੀ ਖੇਤਰ ਵਿਚ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ ਅੱਜ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਤੇ ਉਹਨਾਂ ਦੀ ਟੀਮ ਵਲੋਂ ਮਕੌੜੀ, ਘਨੋਲਾ, ਘਨੋਲੀ ਤੇ ਹੋਰ ਪਿੰਡਾਂ, ਘਰ-ਘਰ ਜਾ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਘਨੌਲੀ ਵਿਖੇ ਸਾਬਕਾ ਪੰਚ ਕੁਲਜੀਤ ਸਿੰਘ ਗੋਲੀਆ ਦੇ ਗ੍ਰਹਿ ਵਿਖੇ, ਜਿੱਥੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਘਰ-ਘਰ ਮੁਹਿੰਮ ਦਾ ਮੁੱਖ ਮਕਸਦ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ ਪੱਖੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਆਮ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪਾਰਟੀ ਦੇ ਧਿਆਨ ਵਿੱਚ ਲਿਆ ਕੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਯਤਨ ਕਰਨਗੇ। ਡਾ. ਚੀਮਾ ਨੇ ਘਨੌਲੀ ਇਲਾਕੇ ਨਾਲ ਸਬੰਧਤ ਮੁੱਦਿਆਂ ਬਾਰੇ ਗੱਲਬਾਤ ਕੀਤੀ ਉੱਥੇ ਹੀ ਉਹਨਾਂ ਕਿ ਲੋਕਾਂ ਦੇ ਵਿਚਾਰ ਲੈ ਕੇ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਚਰਨਜੀਤ ਕੌਰ ਅਤੇ ਬਲਾਕ ਸੰਮਤੀ ਮੈਬਰ ਹਰਜਿੰਦਰ ਕੌਰ ਨੇ ਮੁਹਿੰਮ ਵਿਚ ਸ਼ਾਮਲ ਹੋਏ ਸਮੂਹ ਆਗੂਆਂ, ਵਰਕਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਇਆ ਜਾਵੇਗਾ। ਇਸ ਮੌਕੇ ਇਸਤਰੀ ਵਿੰਗ ਪ੍ਰਧਾਨ ਚਰਨਜੀਤ ਕੌਰ, ਸੀਨੀਅਰ ਆਗੂ ਸੁਖਿੰਦਰਪਾਲ ਸਿੰਘ ਬੋਬੀ ਬੋਲਾ, ਸਾਬਕਾ ਪੰਚ ਕੁਲਜੀਤ ਸਿੰਘ ਗੋਲੀਆ,ਬਲਾਕ ਸੰਮਤੀ ਮੈਬਰ ਹਰਜਿੰਦਰ ਕੌਰ, ਸਰਕਲ ਪ੍ਰਧਾਨ ਸਵਰਨਜੀਤ ਸਿੰਘ ਬੋਬੀ ਬਹਾਦਰਪੁਰ, ਅ੍ਰਮਿਤਪਾਲ ਸਿੰਘ ਸੂਬਾ ਮੀਤ ਪ੍ਰਧਾਨ ਬੀ. ਸੀ. ਵਿੰਗ, ਅ੍ਰਮਿਤਪਾਲ ਸਿੰਘ, ਦਲਜੀਤ ਸਿੰਘ ਭੁੱਟੋ, ਅਜਮੇਰ ਸਿੰਘ ਬਿੱਕੋ, ਸੁਰਿੰਦਰ ਸਿੰਘ ਸਿੰਦਾ, ਰਜਿੰਦਰ ਸਿੰਘ, ਅਮਨਦੀਪ ਸਿੰਘ ਗੋਲਡੀ, ਮੋਹਨ ਸਿੰਘ, ਭੁਪਿੰਦਰ ਕੌਰ, ਦਲਜੀਤ ਕੌਰ, ਇੰਦਰਜੀਤ ਕੌਰ, ਜਸਵਿੰਦਰ ਕੌਰ, ਰਜਿੰਦਰ ਕੌਰ, ਇੰਦਰਜੀਤ ਸਿੰਘ ਸਮੇਤ ਹੋਰ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਡਾ . ਜੋਤਵੰਸ਼ ਸਿੰਘ ਨੇ ਕੀਤਾ ਰਾਮ - ਲੀਲ੍ਹਾ ਦੀ ਦੂਜੀ ਨਾਈਟ ਦਾ ਉਦਘਾਟਨ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ - ਨਿਰਦੇਸ਼ਾਂ ਹੇਠ ਸੜਕਾਂ ਦੇ ਨਵੀਨੀਕਰਨ ਦਾ ਕੰਮ ਨੂਰਪੁਰ ਬੇਦੀ ਇਲਾਕੇ ’ ਚ ਜੰਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।