15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 14 ਅਕਤੂਬਰ (ਜੇ ਐਸ ਨਿੱਕੂਵਾਲ) ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਸੀਨੀਅਰ ਪੁਲਿਸ ਕਪਤਾਨ ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਜਿਸਦੇ ਤਹਿਤ ਉਪ ਕਪਤਾਨ ਪੁਲਿਸ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਦੀ ਅਗਵਾਈ ਵਿਚ ਥਾਣਾ ਮੁਖੀ ਜਤਿਨ ਕਪੂਰ ਦੀ ਟੀਮ ਵਲੋਂ ਨਸ਼ਾ ਵੇਚਣ ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਸਬੰਧੀ ਮੁਹਿੰਮ ਵਿੱਢੀ ਗਈ ਹੈ। ਜਿਸ ਸਬੰਧੀ ਏ.

ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਕਥਿਤ ਦੋਸ਼ੀ। 15-10-2026
ਸ੍ਰੀ ਅਨੰਦਪੁਰ ਸਾਹਿਬ, 14 ਅਕਤੂਬਰ (ਜੇ ਐਸ ਨਿੱਕੂਵਾਲ) ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਸੀਨੀਅਰ ਪੁਲਿਸ ਕਪਤਾਨ ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਜਿਸਦੇ ਤਹਿਤ ਉਪ ਕਪਤਾਨ ਪੁਲਿਸ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਦੀ ਅਗਵਾਈ ਵਿਚ ਥਾਣਾ ਮੁਖੀ ਜਤਿਨ ਕਪੂਰ ਦੀ ਟੀਮ ਵਲੋਂ ਨਸ਼ਾ ਵੇਚਣ ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਸਬੰਧੀ ਮੁਹਿੰਮ ਵਿੱਢੀ ਗਈ ਹੈ। ਜਿਸ ਸਬੰਧੀ ਏ.ਐਸ.ਆਈ. ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਕੋਟਲਾ ਤੋਂ ਕੋਟਲਾ ਪਾਵਰ ਹਾਊਸ ਪਾਸੇ ਜਾ ਰਹੀ ਸੀ ਤਾਂ ਕੋਟਲਾ ਪਾਵਰ ਹਾਊਸ ਦੇ ਗੇਟ ਪਾਰ ਕਰਦੇ ਸਮੇਂ ਪਿੰਡ ਮਹਿੰਦਲੀ ਖ਼ੁਰਦ ਪਾਸੇ ਤੋਂ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ।ਜਿਸਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਉਸਨੇ ਆਪਣਾ ਨਾਮ ਨੰਦ ਲਾਲ, ਥਾਣਾ ਸ਼੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਦੱਸਿਆ। ਜਿਸ ਪਾਸੋਂ ਕੁੱਲ 20 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਵਲੋਂ ਉਸ ਤੇ ਨਸ਼ਾ ਵਿਰੋਧੀ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ ਤੇ ਮੋਮਬੱਤੀ ਮਾਰਚ ਡਾ. ਦਲਜੀਤ ਸਿੰਘ ਚੀਮਾ ਨੇ ਮਾਮ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਪੰਜਾਬ ਬੰਦ ਦੇ ਸੱਦੇ ਦੀ ਭਾਕਿਯੂ ਕਾਦੀਆਂ ਵਲੋਂ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।