16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪ੍ਰਬੰਧਕਾਂ ਨਾਲ ਤਮਗਾ ਜਿੱਤਣ ਵਾਲੀ ਖਿਡਾਰਨ।

ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਪੂਰਥਲਾ ਵਿਖੇ ਕਰਵਾਏ ਗਏ ਕੈਕਿੰਗ ਤੇ ਕਨੋਇੰਗ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਡੀ. ਏ.

ਅਜੀਤ ਡੈਸਕ 16-10-2026
ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਪੂਰਥਲਾ ਵਿਖੇ ਕਰਵਾਏ ਗਏ ਕੈਕਿੰਗ ਤੇ ਕਨੋਇੰਗ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀ ਖਿਡਾਰਨ ਗੁਰਲੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਈਵੈਂਟ ਵਿਚ ਸੋਨ ਅਤੇ ਵਿਅਕਤੀਗਤ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਿਆ। ਸਕੂਲ ਦੀ ਪ੍ਰਿੰਸੀਪਲ ਸੰਗੀਤਾ ਰਾਣੀ ਨੇ ਦੱਸਿਆ ਕਿ ਗੁਰਲੀਨ ਕੌਰ ਕੌਮੀ ਪੱਧਰ ’ਤੇ ਵੀ ਸੋਨ ਤਗਮਾ ਜਿੱਤ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਹੋਣਹਾਰ ਖਿਡਾਰਨ ਨੇ ਸਕੂਲ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਸ ਮੌਕੇ ਗੁਰਲੀਨ ਦੇ ਕਲਾਸ ਇੰਚਾਰਜ ਬਰਿੰਦਰ ਸਿੰਘ, ਡੀ.ਪੀ.ਈ. ਅਮਨ ਅਤੇ ਡੀ.ਪੀ.ਈ. ਰਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਗੁ : ਬਾਣਗੜ੍ਹ ਸਾਹਿਬ ਜੇਤੇਵਾਲ ਵਿਖੇ 19 ਵਾਂ ਮਹਾਨ ਗੁਰਮੀਤ ਸਮਾਗਮ ਭਲਕੇ ਉੱਘੇ ਸਿੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਲੁਧਿ... ਅਗਲੀ ਖ਼ਬਰ ਰੂਪਨਗਰ ਨੇੜੇ 18 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ’ ਚ ਮੌਤ , ਪਰਿਵਾਰ ਵਲੋਂ ਕਤਲ ਦਾ ਸ਼ੱਕ ਸਿਰ ’ਤੇ ਡੂੰਘੀਆਂ ਸੱਟਾਂ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।