ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਯੋਗ ਉਮੀਦਵਾਰਾਂ ਨੂੰ ਮਿਲੇਗੀ 18,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ
ਰੂਪਨਗਰ, 15 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਰੂਪਨਗਰ, 15 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸ਼੍ਰੀਮਤੀ ਸੁਖਮਨ ਮਾਨ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਕਸਿਸ ਬੈਂਕ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਓਪਰੇਸ਼ਨ ਅਫ਼ਸਰ ਅਤੇ ਟੈਲੀਕਾਲਰ ਦੀਆਂ ਕੁੱਲ 60 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਬਾਰ੍ਹਵੀਂ, ਗ੍ਰੈਜੂਏਟ ਜਾਂ ਪੋਸਟ ਗ੍ਰੈਜੂਏਟ ਯੋਗਤਾ ਵਾਲੇ 21 ਤੋਂ 35 ਸਾਲ ਦੀ ਉਮਰ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਇਹ ਭਰਤੀ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਲਈ ਕੀਤੀ ਜਾਵੇਗੀ। ਇਸ ਕੈਂਪ ਵਿਚ ਮਰਦ ਅਤੇ ਔਰਤਾਂ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਜ਼ਗਾਰ ਦੇ ਮੌਕੇ ਦਾ ਲਾਭ ਉਠਾਉਣ ਲਈ ਨਿਰਧਾਰਿਤ ਮਿਤੀ ਅਤੇ ਸਮੇਂ ’ਤੇ ਇੰਟਰਵਿਊ ਲਈ ਪਹੁੰਚਣ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਹੈਲਪ ਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।