17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੌਂਪਿਆ ਮੰਗ-ਪੱਤਰ

ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ, ਪੰਜਾਬ ਦੇ ਉੱਚ ਪੱਧਰੀ ਵਫ਼ਦ ਵਲੋਂ ਸੂਬਾ ਪ੍ਰਧਾਨ ਡਾ. ਤਲਵਿੰਦਰ ਪਾਲ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਮੈਡੀਕਲ ਅਫ਼ਸਰਾਂ, ਫਾਰਮੇਸੀ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।

ਅਜੀਤ ਡੈਸਕ 17-10-2026
ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ, ਪੰਜਾਬ ਦੇ ਉੱਚ ਪੱਧਰੀ ਵਫ਼ਦ ਵਲੋਂ ਸੂਬਾ ਪ੍ਰਧਾਨ ਡਾ. ਤਲਵਿੰਦਰ ਪਾਲ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਮੈਡੀਕਲ ਅਫ਼ਸਰਾਂ, ਫਾਰਮੇਸੀ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਵਲੋਂ ਇਹ ਮੰਗ ਪੱਤਰ ਪਰਿਵਾਰ ਭਲਾਈ ਵਿਭਾਗ ਦੀ ਸਪੈਸ਼ਲ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ, ਪੰਜਾਬ ਦੀ ਮਿਸ਼ਨ ਡਾਇਰੈਕਟਰ ਸਾਕਸ਼ੀ ਸਾਹਨੀ, ਆਈ.ਏ.ਐਸ. ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਸੇਵਾਵਾਂ, ਪੰਜਾਬ ਡਾ. ਹਤਿੰਦਰ ਕੌਰ ਨੂੰ ਦਿੱਤਾ ਗਿਆ। ਇਸ ਦੌਰਾਨ ਅਧਿਕਾਰੀਆਂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਭਰੋਸਾ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ, ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਜੋਤ ਵੰਸ਼ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਕੰਮ ਕਰ ਰਹੇ ਮੁਲਾਜ਼ਮ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਸੇਵਾ ਸ਼ਰਤਾਂ, ਮਿਹਨਤਾਨੇ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੇ ਮਸਲਿਆਂ ਦਾ ਹੱਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਵਫ਼ਦ ਵਲੋਂ ਮੰਗ ਕੀਤੀ ਗਈ ਕਿ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਓ.ਪੀ.ਡੀ. ਦੀ ਅਦਾਇਗੀ ਵਿਚ ਹੋਣ ਵਾਲੀ ਕਟੌਤੀ ਬੰਦ ਕਰਕੇ ਸਾਲ ਦੇ ਪੂਰੇ 365 ਦਿਨਾਂ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਇਸ ਮੌਕੇ ਮੈਡੀਕਲ ਅਫ਼ਸਰਾਂ ਦੀ ਕੋਰ ਕਮੇਟੀ ਵਲੋਂ ਡਾ. ਸਰਵਪ੍ਰੀਤ ਸਿੰਘ, ਡਾ. ਸਰਬਜੀਤ ਸਿੰਘ ਰਾਏ, ਡਾ. ਪ੍ਰੀਤਮਾ ਸਿੰਘ ਅਤੇ ਡਾ. ਜਸਪ੍ਰੀਤ ਕੌਰ ਤੋਂ ਇਲਾਵਾ ਫਾਰਮੇਸੀ ਅਫ਼ਸਰਾਂ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਅਤੇ ਕਲੀਨੀਕਲ ਅਸਿਸਟੈਂਟਾਂ ਦੀ ਸੂਬਾ ਪ੍ਰਧਾਨ ਬੀਬੀ ਜਸਵੀਰ ਕੌਰ ਵੀ ਵਫ਼ਦ ਵਿਚ ਸ਼ਾਮਿਲ ਸਨ।
ਪਿਛਲੀ ਖ਼ਬਰ ਗਾਰਡਨ ਕਾਲੋਨੀ ਮੋਰਿੰਡਾ ਵਿਖੇ ਭਗਵਤੀ ਜਾਗਰਣ ਅੱਜ ਅਗਲੀ ਖ਼ਬਰ ਕੁਸ਼ਤੀ ਮੁਕਬਾਲਿਆਂ ਵਿਚ ਖ਼ਾਲਸਾ ਸਕੂਲ ਦਾ ਵਧੀਆ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।