17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਲਾਕ ਤਖਤਗੜ੍ਹ ਦੀਆਂ ਬਲਾਕ ਪੱਧਰੀ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬਲਾਕ ਤਖਤਗੜ੍ਹ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ ਬਜਰੂੜ ਵਿਖੇ ਕੀਤੀ ਗਈ । ਇਨ੍ਹਾਂ ਖੇਡਾਂ ਦਾ ਉਦਘਾਟਨ ਸਰਪੰਚ ਨਰਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ।

ਬਲਾਕ ਪੱਧਰੀ ਖੇਡਾਂ ਸ਼ੁਰੂਆਤ ਕਰਵਾਉਂਦੇ ਹੋਏ ਸਰਪੰਚ ਨਰਿੰਦਰ ਸਿੰਘ ਨਾਲ ਹੋਰ। ਤਸਵੀਰਾਂ: ਵਿੰਦਰਪਾਲ ਝਾਂਡੀਆਂ। 17-10-2026
ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬਲਾਕ ਤਖਤਗੜ੍ਹ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ ਬਜਰੂੜ ਵਿਖੇ ਕੀਤੀ ਗਈ । ਇਨ੍ਹਾਂ ਖੇਡਾਂ ਦਾ ਉਦਘਾਟਨ ਸਰਪੰਚ ਨਰਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਨੇ ਕਿਹਾ ਕਿ ਪ੍ਰਾਇਮਰੀ ਪੱਧਰ ਤੋਂ ਹੀ ਖੇਡਾਂ ਵਿਚ ਭਾਗ ਲੈਣ ਵਾਲੇ ਬੱਚੇ ਅੱਗੇ ਜਾ ਕੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਜ਼ਬੂਤ ਐਥਲੀਟ ਅਤੇ ਚੰਗੇ ਖਿਡਾਰੀ ਬਣਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂਆਤੀ ਪੱਧਰ ਤੋਂ ਹੀ ਉਨ੍ਹਾਂ ਨੂੰ ਢੁਕਵੇਂ ਮੌਕੇ ਅਤੇ ਉਤਸ਼ਾਹ ਮਿਲਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਤੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਬੱਚਿਆਂ ਨੂੰ ਉਤਸ਼ਾਹ ਅਤੇ ਜੋਸ਼ ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਬੀ.ਪੀ.ਈ.ਓ. ਸੰਜੀਵ ਕੁਮਾਰ ਨੇ ਸਾਰੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਆਖਿਆ ਤੇ ਖੇਡਾਂ ਦੀ ਸ਼ੁਰੂਆਤ ਕੀਤੀ ਤੇ ਖੇਡਣ ਵਾਲੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਇੰਦਰਜੀਤ ਸਿੰਘ ਬੰਗਾ ਨੇ ਖੇਡਾਂ ਦੇ ਪ੍ਰਬੰਧ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਸਮੂਹ ਅਧਿਆਪਕਾਂ ਅਤੇ ਬੱਚਿਆਂ ਨੂੰ ਸਹਿਯੋਗ ਲਈ ਪ੍ਰੇਰਿਤ ਕੀਤਾ। ਪਹਿਲੇ ਦਿਨ ਕੁਸ਼ਤੀ, ਦੌੜਾਂ ਅਤੇ ਸ਼ਾਟਪੁੱਟ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਰਪੰਚ ਨਰਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿਚ ਵੀ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਪ.ਸ.ਵ.ਕ. ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਨਿੰਦਾ, ਕਸ਼ਮੀਰ ਸਿੰਘ ਸਾਧੜਾ, ਤਰਲੋਕ ਸਿੰਘ ਭੁਪਿੰਦਰ ਸਿੰਘ ਯੂਕੇ, ਸੈਂਟਰ ਇੰਚਾਰਜ ਹਰਜੀਤ ਸਿੰਘ, ਸੰਜੀਵ ਕੁਮਾਰ, ਜਗੀਰ ਸਿੰਘ ਸੀਮਾ ਬਾਸੂਦੇਵ, ਹਰਪਾਲ ਸਿੰਘ, ਨਰਿੰਦਰ ਕੁਮਾਰ, ਲੈਕਚਰਾਰ ਸੰਜੀਵ ਸੋਨੀ , ਜਗਮੋਹਨ ਸਿੰਘ, ਨਰਿੰਦਰਜੀਤ ਸਿੰਘ, ਕਰਮਜੀਤ ਸਿੰਘ ਬੈਂਸ, ਪੰਡਤ ਨੀਰਜ ਚੰਦਨ, ਬੀ.ਐਸ.ਓ. ਮਨਜੋਤ ਸਿੰਘ, ਹਰਪਿੰਦਰ ਸਿੰਘ, ਹਰਜਿੰਦਰ ਸਿੰਘ, ਨਰਿੰਦਰ ਪਾਲ , ਮੋਹਨ ਲਾਲ, ਨਿਰਮਲ ਸਿੰਘ, ਰਕੇਸ਼ ਕੁਮਾਰ ਗੋਨੂ, ਸਤਨਾਮ ਸਿੰਘ, ਦਲਬਾਰਾ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਲਾਡੀ, ਮੈਡਮ ਪੂਜਾ, ਹਰਜਾਪ ਕੌਰ, ਹਰਵਿੰਦਰ ਕੌਰ, ਅਰਵਿੰਦਰ ਕੌਰ, ਗੁਰਵਿੰਦਰ ਕੌਰ, ਮਨਪ੍ਰੀਤ ਕੌਰ , ਕਮਲਜੀਤ ਕੌਰ, ਊਸ਼ਾ ਦੇਵੀ, ਕੁਮਦ ਅਗਰਵਾਲ, ਸੁਰਿੰਦਰ ਕੁਮਾਰ, ਸਤਨਾਮ ਸਿੰਘ ਆਦਿ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰ ਰਹੇ ਹਨ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ - ਸਿਵਲ ਸਰਜਨ ਅਗਲੀ ਖ਼ਬਰ ਸਾਸਾ - ਇੰਡੀਆ ਦੇ ਵਿਦਿਆਰਥੀਆਂ ਦਾ ਰਾਣੀਖੇਤ ਦਾ ਵਿੱਦਿਅਕ ਟੂਰ ਯਾਦਗਾਰੀ ਹੋ ਨਿਬੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।