17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੂਬਾ ਪੱਧਰੀ ਖੇਡਾਂ ’ਚ ਕੋਚ ਗੁਰਪਾਲ ਕੌਰ ਨੇ ਟੇਬਲ ਟੈਨਿਸ ’ਚ ਲਗਾਤਾਰ ਤੀਸਰੀ ਵਾਰ ਹਾਸਿਲ ਕੀਤਾ ਸੋਨ ਤਗਮਾ

ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-4 ਦੌਰਾਨ ਪੀ. ਐਮ.

ਅਜੀਤ ਡੈਸਕ 17-10-2026
ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-4 ਦੌਰਾਨ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਨੂਰਪੁਰ ਬੇਦੀ ਦੀ ਟੇਬਲ ਟੈਨਿਸ ਕੋਚ ਅਤੇ ਅਧਿਆਪਕਾ ਗੁਰਪਾਲ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ 31 ਤੋਂ 40 ਸਾਲ ਉਮਰ ਵਰਗ ਵਿਚ ਇਹ ਉਪਲਬਧੀ ਹਾਸਲ ਕੀਤੀ। ਖ਼ਾਸ ਗੱਲ ਇਹ ਹੈ ਕਿ ਗੁਰਪਾਲ ਕੌਰ ਨੇ ਲਗਾਤਾਰ ਤੀਜੀ ਵਾਰ ਸੂਬਾ ਪੱਧਰ ’ਤੇ ਗੋਲਡ ਮੈਡਲ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਅਤੇ ਲਗਨ ਦਾ ਸਬੂਤ ਦਿੱਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰਪਾਲ ਕੌਰ ਨੇ ਇਸ ਤੋਂ ਪਹਿਲਾਂ ਵੀ ਸੂਬਾ ਪੱਧਰੀ ਖੇਡਾਂ ਦੌਰਾਨ ਗੋਲਡ ਮੈਡਲ ਹਾਸਲ ਕੀਤਾ ਸੀ। ਇਸ ਵਾਰ ਮੁੜ ਸੋਨ ਤਮਗ਼ਾ ਜਿੱਤ ਕੇ ਉਨ੍ਹਾਂ ਨੇ ਆਪਣੀ ਪ੍ਰਾਪਤੀ ਦੀ ਹੈਟਟ੍ਰਿਕ ਪੂਰੀ ਕੀਤੀ ਹੈ। ਪ੍ਰਿੰ. ਅਨਿਲ ਕੁਮਾਰ ਨੇ ਕਿਹਾ ਕਿ ਗੁਰਪਾਲ ਕੌਰ ਦੀ ਇਹ ਪ੍ਰਾਪਤੀ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਅਕਤੀ ਵਿਚ ਅਨੁਸ਼ਾਸਨ, ਮਿਹਨਤ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਗੁਰਪਾਲ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਅਜਿਹੀਆਂ ਪ੍ਰਾਪਤੀਆਂ ਜਾਰੀ ਰੱਖਣ ਦੀ ਕਾਮਨਾ ਕੀਤੀ। ਕੋਚ ਗੁਰਪਾਲ ਕੌਰ ਨੇ ਕਿਹਾ ਕਿ ਲਗਾਤਾਰ ਤੀਜੀ ਵਾਰ ਸੂਬਾ ਪੱਧਰ ’ਤੇ ਸੋਨ ਤਮਗ਼ਾ ਜਿੱਤਣ ’ਤੇ ਇਸ ਸਫਲਤਾ ਦਾ ਸਿਹਰਾ ਆਪਣੀ ਮਿਹਨਤ, ਨਿਰੰਤਰ ਅਭਿਆਸ ਅਤੇ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ਼ ਵਲੋਂ ਮਿਲੇ ਸਹਿਯੋਗ ਨੂੰ ਦਿੱਤਾ।
ਪਿਛਲੀ ਖ਼ਬਰ ਪਿੰਡ ਮਾਧੋਪੁਰ ਦੇ ਛਿੰਝ ਮੇਲੇ ’ਚ ਪਹਿਲਵਾਨਾਂ ਨੇ ਦਿਖਾਏ ਜੌਹਰ ਅਗਲੀ ਖ਼ਬਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਬੇਲਾ ਕਾਲਜ ਦੇ ਖਿਡਾਰੀ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।