17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੋਠਾਪੁਰ ਵਿਖੇ ਫੁੱਟਬਾਲ ਟੂਰਨਾਮੈਂਟ ’ ਚ ਕੀਤੀ ਸ਼ਿਰਕਤ

ਨੂਰਪੁਰਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਫੁੱਟਬਾਲ ਕਲੱਬ ਪਿੰਡ ਮੋਠਾਪੁਰ ਵਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਮੋਠਾਪੁਰ ਵਿਖੇ ਟੂਰਨਾਮੈਂਟ ਦੌਰਾਨ ਜ਼ਿਲ੍ਹ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸਨਮਾਨ ਕਰਦੇ ਪਿੰਡ ਵਾਸੀ। ਤਸਵੀਰ: ਰਾਜੇਸ਼ ਚੌਧਰੀ 17-10-2026
ਨੂਰਪੁਰਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਫੁੱਟਬਾਲ ਕਲੱਬ ਪਿੰਡ ਮੋਠਾਪੁਰ ਵਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਵਿਚ ਕੁੱਲ 16 ਟੀਮਾਂ ਨੇ ਭਾਗ ਲਿਆ ਅਤੇ ਵੱਖ-ਵੱਖ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਦਿਲਕਸ਼ ਖੇਡ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਨੰਗਲ ਅਤੇ ਬਹਾਦਰਗੜ੍ਹ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਜ਼ਿਲਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੁਕਾਬਲੇ ਵਿਚ ਬਹਾਦਰਗੜ੍ਹ ਦੀ ਟੀਮ ਜੇਤੂ ਰਹੀ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਹੁੰਦੀ ਹੈ, ਉੱਥੇ ਹੀ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰਹਿੰਦੇ ਹਨ। ਉਨ੍ਹਾਂ ਵਲੋਂ ਕਲੱਬ ਪ੍ਰਬੰਧਕਾਂ ਨੂੰ ਨਗਦ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਪਿੰਡ ਦੇ ਸਰਪੰਚ ਰਣਜੀਤ ਸਿੰਘ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਅਤੇ ਪਿੰਡਾਂ ਵਿਚਕਾਰ ਆਪਸੀ ਭਾਈਚਾਰਾ ਵੀ ਮਜ਼ਬੂਤ ਕਰਦੇ ਹਨ। ਉਪਰੰਤ ਸਰਪੰਚ ਰਣਜੀਤ ਸਿੰਘ ਅਤੇ ਕਲੱਬ ਪ੍ਰਬੰਧਕਾਂ ਵਲੋਂ ਅਸ਼ਵਨੀ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਿੰਦਰ ਲਾਲ, ਭਜਨ ਸਿੰਘ, ਚੰਨਣ ਸਿੰਘ, ਜਸਵੀਰ ਸਿੰਘ, ਗੌਰਵ ਕਾਲੜਾ, ਸੂਰਜ ਧੀਮਾਨ ਅਤੇ ਵਿਕਰਮ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਪਿੰਡ ਮਾਧੋਪੁਰ ਦੇ ਛਿੰਝ ਮੇਲੇ ਵਿਚ ਕੀਤੀ ਸ਼ਿਰਕਤ ਅਗਲੀ ਖ਼ਬਰ ਮੁਢਲੇ ਸਿਹਤ ਕੇਂਦਰ ਵਿਚ ਆਇਆ ਸੁਧਾਰ ਵਿਰੋਧੀਆਂ ਨੂੰ ਰਾਸ ਨਹੀਂ ਆ ਰਿਹਾ : ਕਮਿੱਕਰ ਸਿੰਘ ਡਾਢੀ ਰੋਜ਼ਾਨਾ ਸੈਂਕੜੇ ਮਰੀਜ਼ਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।