17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਪਿੰਡ ਮਾਧੋਪੁਰ ਦੇ ਛਿੰਝ ਮੇਲੇ ਵਿਚ ਕੀਤੀ ਸ਼ਿਰਕਤ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮਾਧੋਪੁਰ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਕਰਵਾਏ ਗਏ ਛਿੰਝ ਮੇਲਾ ਵਿਚ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਚੌਧਰੀ ਕਮਲ ਚੌਹਾਨ ਟੇਡੇਵਾਲ ਨੇ ਸ਼ਿਰਕਤ ਕਰਦਿਆਂ ਪਹਿਲਵਾਨਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਛਿੰਝ ਮੇਲੇ ਦੇ ਪ੍ਰਬੰਧਕਾਂ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ। ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਨਾਲ ਜੁੜੀ ਕੁਸ਼ਤੀ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹੈ।

ਅਜੀਤ ਡੈਸਕ 17-10-2026
ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮਾਧੋਪੁਰ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਕਰਵਾਏ ਗਏ ਛਿੰਝ ਮੇਲਾ ਵਿਚ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਚੌਧਰੀ ਕਮਲ ਚੌਹਾਨ ਟੇਡੇਵਾਲ ਨੇ ਸ਼ਿਰਕਤ ਕਰਦਿਆਂ ਪਹਿਲਵਾਨਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਛਿੰਝ ਮੇਲੇ ਦੇ ਪ੍ਰਬੰਧਕਾਂ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ। ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਨਾਲ ਜੁੜੀ ਕੁਸ਼ਤੀ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹੈ। ਪੁਰਾਤਨ ਸਮੇਂ ਤੋਂ ਹੀ ਪਿੰਡਾਂ ਦੇ ਅਖਾੜੇ ਨੌਜਵਾਨਾਂ ਨੂੰ ਤੰਦਰੁਸਤੀ, ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਨਾਲ ਜੋੜਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਵਿਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਪਿੰਡਾਂ ਦੀ ਸਾਂਝ ਤੇ ਭਾਈਚਾਰਾ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਆਪਸੀ ਭਾਈਚਾਰੇ ਅਤੇ ਪੰਜਾਬੀ ਸਭਿਆਚਾਰ ਦੀ ਸੁੰਦਰ ਮਿਸਾਲ ਹੈ। ਇਸ ਮੌਕੇ ’ਤੇ ਕਮਲ ਚੌਹਾਨ ਨੇ ਆਪਣੇ ਵਲੋਂ ਛਿੰਝ ਮੇਲੇ ਦੇ ਪ੍ਰਬੰਧਕਾਂ ਨੂੰ 21 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ। ਪ੍ਰਬੰਧਕ ਤੇ ਪਿੰਡ ਵਾਸੀਆਂ ਵਲੋਂ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਤੇ ਪੰਚਾਇਤ ਦੇ ਨੁਮਾਇੰਦੇ ਪਿੰਡ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸਫ਼ਾਈ ਮੁਹਿੰਮ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੋਠਾਪੁਰ ਵਿਖੇ ਫੁੱਟਬਾਲ ਟੂਰਨਾਮੈਂਟ ’ ਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।