ਰੋਟਰੀ ਕਲੱਬ ਵਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸਫ਼ਾਈ ਮੁਹਿੰਮ ਸ਼ੁਰੂ
ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ ਐਸ ਨਿੱਕੂਵਾਲ)- ਖ਼ਾਲਸਾ ਪੰਥ ਦੀ ਜਨਮ ਭੂਮੀ ਅਤੇ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਅਤਿ ਸੁੰਦਰ ਬਣਾਉਣ ਲਈ ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਚੰਡੀਗੜ੍ਹ-ਰੂਪਨਗਰ ਪਾਸੇ ਤੋਂ ਆਉਣ ਵਾਲੇ ਸਵਾਗਤੀ ਗੇਟ ਤੋਂ ਨੰਗਲ ਸੜਕ ਤੇ ਸਥਿਤ ਸਵਾਗਤੀ ਗੇਟ ਤੱਕ ਡਿਵਾਈਡਰਾਂ ਦੀ ਸਫ਼ਾਈ, ਮੁਰੰਮਤ ਅਤੇ ਉਨ੍ਹਾਂ ਵਿਚ ਫੁੱਲਾਂ ਦੇ ਸ਼ਾਨਦਾਰ ਬੂਟੇ ਲਗਾਉਣ ਦੀ ਸੇਵਾ ਆਰੰਭ ਕੀਤੀ ਗਈ। ਜਿਸਦੀ ਅਰੰਭਤਾ ਦੀ ਅਰਦਾਸ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਵਲੋਂ ਕੀਤੀ ਗਈ।
ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ ਐਸ ਨਿੱਕੂਵਾਲ)- ਖ਼ਾਲਸਾ ਪੰਥ ਦੀ ਜਨਮ ਭੂਮੀ ਅਤੇ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਅਤਿ ਸੁੰਦਰ ਬਣਾਉਣ ਲਈ ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਚੰਡੀਗੜ੍ਹ-ਰੂਪਨਗਰ ਪਾਸੇ ਤੋਂ ਆਉਣ ਵਾਲੇ ਸਵਾਗਤੀ ਗੇਟ ਤੋਂ ਨੰਗਲ ਸੜਕ ਤੇ ਸਥਿਤ ਸਵਾਗਤੀ ਗੇਟ ਤੱਕ ਡਿਵਾਈਡਰਾਂ ਦੀ ਸਫ਼ਾਈ, ਮੁਰੰਮਤ ਅਤੇ ਉਨ੍ਹਾਂ ਵਿਚ ਫੁੱਲਾਂ ਦੇ ਸ਼ਾਨਦਾਰ ਬੂਟੇ ਲਗਾਉਣ ਦੀ ਸੇਵਾ ਆਰੰਭ ਕੀਤੀ ਗਈ। ਜਿਸਦੀ ਅਰੰਭਤਾ ਦੀ ਅਰਦਾਸ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਵਲੋਂ ਕੀਤੀ ਗਈ।ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਨੇ ਕਿਹਾ ਕਿ ਕਲੱਬ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਨੂੰ ਆਉਣ ਵਾਲੇ ਰਸਤੇ ਵਿਚ ਡਿਵਾਈਡਰਾਂ ਦੀ ਸੰਭਾਲ ਕਰਨ ਤੇ ਫੁੱਲ ਲਗਾ ਕੇ ਉਨ੍ਹਾਂ ਉੱਤੇ ਲੋਹੇ ਦੇ ਜੰਗਲੇ ਬਣਾਏ ਜਾਣਗੇ। ਜਿਸ ਨਾਲ ਰੋਜ਼ਾਨਾ ਹੋਣ ਵਾਲੇ ਹਾਦਸਿਆਂ ਤੋਂ ਬਚਾਅ ਹੋਵੇਗਾ ਅਤੇ ਸਫ਼ਾਈ ਤੇ ਸੁੰਦਰਤਾ ਵਧੇਗੀ ।ਰੋਟਰੀ ਕਲੱਬ ਦੇ ਪ੍ਰਧਾਨ ਸੀਏ ਗੁਰਜਿੰਦਰ ਸਿੰਘ ਨੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਇਸ ਕੰਮ ਨੂੰ ਜਲਦੀ ਨੇਪਰੇ ਚਾੜਿ੍ਹਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਕੰਮ ਲਈ ਖ਼ਾਲਸਾ ਏਡ ਵਲੋਂ ਵੀ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾਕਟਰ ਪੀ.ਜੇ.ਐਸ. ਕੰਗ, ਨਵਜੀਤ ਸਿੰਘ ਕਥੂਰੀਆ, ਸੁਖਦੀਪ ਸਿੰਘ ਗੋਲਡੀ, ਦਲਜੀਤ ਸਿੰਘ ਗੋਪਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਅਤੇ ਰੋਟਰੀ ਕਲੱਬ ਦੇ ਮੈਂਬਰ ਹਾਜ਼ਰ ਸਨ।