ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਭੱਟੋ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ
ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਮਕਸਦ ਨਾਲ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਖੇਤਰ ਦੇ ਪਿੰਡ ਭੱਟੋ ਵਿਖੇ ਲੋਕ ਮਿਲਣੀ ਕੀਤੀ ਅਤੇ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਪ੍ਰਦਾਨ ਕੀਤਾ।
ਅਜੀਤ ਡੈਸਕ
18-10-2026