ਕੈਬਨਿਟ ਮੰਤਰੀ ਬੈਂਸ ਵਲੋਂ ਪਿੰਡ ਗੱਜਪੁਰ ਬੇਲਾ ਵਿਖੇ ਬਣੇ ‘ ਮੁੱਖ ਮੰਤਰੀ ਖੇਡ ਮੈਦਾਨ ’ ਸਮੇਤ ਵੱਖ - ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਕਿਹਾ, ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ
ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ ਐਸ ਨਿੱਕੂਵਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਗੱਜਪੁਰ ਬੇਲਾ ਵਿਖੇ ‘ਮੁੱਖ ਮੰਤਰੀ ਖੇਡ ਮੈਦਾਨ’ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਦੱਸਣਯੋਗ ਹੈ ਕਿ ਪਿੰਡ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ 46 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ।
ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਗੱਜਪੁਰ ਬੇਲਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ।
19-10-2026