ਅਜੈਵੀਰ ਸਿੰਘ ਲਾਲਪੁਰਾ ਨੇ ਬਾਬਾ ਉਮੇਦ ਗਿਰੀ ਤੋਂ ਲਿਆ ਆਸ਼ੀਰਵਾਦ
ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਲਖਣੋਂ ਵਿਖੇ ਪਹੁੰਚ ਕੇ ਬਾਬਾ ਉਮੇਦ ਗਿਰੀ ਜੀ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਸਮਾਜ ਵਿਚ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਅਰਦਾਸ ਕੀਤੀ।
ਬਾਬਾ ਉਮੇਦ ਗਿਰੀ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਮੌਕੇ ਅਜੈਵੀਰ ਸਿੰਘ ਲਾਲਪੁਰਾ। ਤਸਵੀਰ: ਰਾਜੇਸ਼ ਚੌਧਰੀ
19-10-2026