19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਗਰ ਕੌਂਸਲ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ 18 ਅਕਤੂਬਰ (ਜੇ ਐਸ ਨਿੱਕੂਵਾਲ)-‘ਸਵੱਛ ਭਾਰਤ ਮਿਸ਼ਨ’ ਅਤੇ ‘ਸਵੱਛਤਾ ਹੀ ਸੇਵਾ ਹੈ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮਹਾਤਮਾ ਗਾਂਧੀ ਨੂੰ ਸਮਰਪਿਤ ਇਸ ਮੁਹਿੰਮ ਤਹਿਤ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 19-10-2026
ਸ੍ਰੀ ਅਨੰਦਪੁਰ ਸਾਹਿਬ 18 ਅਕਤੂਬਰ (ਜੇ ਐਸ ਨਿੱਕੂਵਾਲ)-‘ਸਵੱਛ ਭਾਰਤ ਮਿਸ਼ਨ’ ਅਤੇ ‘ਸਵੱਛਤਾ ਹੀ ਸੇਵਾ ਹੈ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮਹਾਤਮਾ ਗਾਂਧੀ ਨੂੰ ਸਮਰਪਿਤ ਇਸ ਮੁਹਿੰਮ ਤਹਿਤ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵਲੋਂ ਵਾਰਡ ਨੰਬਰ 13 ਵਿਚ ਕੌਂਸਲਰ ਅਰਸ਼ਵਰਿੰਦਰ ਕੌਰ ਦੇ ਸਹਿਯੋਗ ਨਾਲ ਆਮ ਲੋਕਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਇੱਕ ਵਾਰ ਵਰਤ ਕੇ ਸੁੱਟਣ ਵਾਲੀਆਂ ਵਸਤੂਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਪਲਾਸਟਿਕ ਦੀ ਬੇਲੋੜੀ ਵਰਤੋਂ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਸ ਦਾ ਮਨੁੱਖੀ ਸਿਹਤ ਅਤੇ ਕੁਦਰਤੀ ਸਰੋਤਾਂ ਉੱਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪ੍ਰਧਾਨ ਜੀਤਾ ਨੇ ਕਿਹਾ ਕਿ ਬਾਜ਼ਾਰ ਜਾਂਦੇ ਸਮੇਂ ਘਰੋਂ ਹੀ ਕੱਪੜੇ ਦਾ ਥੈਲਾ ਨਾਲ ਲੈ ਕੇ ਜਾਣ ਦੀ ਆਦਤ ਅਪਣਾਈ ਜਾਵੇ, ਤਾਂ ਜੋ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਕੇਵਲ ਨਗਰ ਕੌਂਸਲ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਨਗਰ ਕੌਂਸਲ ਵਲੋਂ ਤਿਆਰ ਕਰਵਾਏ ਗਏ ਕੱਪੜੇ ਦੇ ਥੈਲੇ ਵੀ ਸ਼ਹਿਰ ਵਾਸੀਆਂ ਨੂੰ ਵੰਡੇ ਗਏ। ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਸੈਨੀਟਰੀ ਇੰਸਪੈਕਟਰ ਬਹਾਦਰ ਸਿੰਘ, ਐਡ. ਮਨਦੀਪ ਸਿੰਘ, ਰਾਜ ਘਈ, ਕੌਂਸਲਰ ਅਤੇ ਮੀਤ ਪ੍ਰਧਾਨ ਹਰਪਾਲ ਕੌਰ, ਕੌਂਸਲਰ ਸੁਖਦੇਵ ਸਿੰਘ ਬੀਟੀ, ਪ੍ਰਧਾਨ ਰਵੀ ਹੰਸ, ਜਸਵੀਰ ਸਿੰਘ ਜੱਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਤਰ ਸਕੂਲ ਯੁਵਕ ਮੇਲਾ 27 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।