19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਤਰ ਸਕੂਲ ਯੁਵਕ ਮੇਲਾ 27 ਨੂੰ

ਨੂਰਪੁਰ ਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਰੂਪਨਗਰ -ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਨੂਰਪੁਰ ਬੇਦੀ ਖੇਤਰ ਵਲੋਂ ਵਿਦਿਆਰਥੀਆਂ ਵਿਚ ਅਮੀਰ ਵਿਰਸੇ, ਇਤਿਹਾਸ ਅਤੇ ਪਰੰਪਰਾਵਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਸਿਰਜਣਾਤਮਕ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ 27 ਅਕਤੂਬਰ 2026 ਨੂੰ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਮੇਲਾ ਸਵੇਰੇ 8:30 ਵਜੇ ਤੋਂ ਦੁਪਹਿਰ 1 ਵਜੇ ਤੱਕ ਪੀਰ ਬਾਬਾ ਜ਼ਿੰਦਾ ਸ਼ਹੀਦ ਪਬਲਿਕ ਸਕੂਲ, ਸਿੰਘਪੁਰ (ਰੂਪਨਗਰ) ਵਿਖੇ ਕਰਵਾਇਆ ਜਾਵੇਗਾ।

ਅਜੀਤ ਡੈਸਕ 19-10-2026
ਨੂਰਪੁਰ ਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਰੂਪਨਗਰ -ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਨੂਰਪੁਰ ਬੇਦੀ ਖੇਤਰ ਵਲੋਂ ਵਿਦਿਆਰਥੀਆਂ ਵਿਚ ਅਮੀਰ ਵਿਰਸੇ, ਇਤਿਹਾਸ ਅਤੇ ਪਰੰਪਰਾਵਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਸਿਰਜਣਾਤਮਕ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ 27 ਅਕਤੂਬਰ 2026 ਨੂੰ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਮੇਲਾ ਸਵੇਰੇ 8:30 ਵਜੇ ਤੋਂ ਦੁਪਹਿਰ 1 ਵਜੇ ਤੱਕ ਪੀਰ ਬਾਬਾ ਜ਼ਿੰਦਾ ਸ਼ਹੀਦ ਪਬਲਿਕ ਸਕੂਲ, ਸਿੰਘਪੁਰ (ਰੂਪਨਗਰ) ਵਿਖੇ ਕਰਵਾਇਆ ਜਾਵੇਗਾ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ ਅਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਮੇਲੇ ਦੌਰਾਨ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਸਭਿਆਚਾਰਕ ਚੇਤਨਾ ਅਤੇ ਸਿਰਜਣਾਤਮਿਕ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਵਿਚ ਕਵਿਤਾ, ਭਾਸ਼ਣ, ਸੁੰਦਰ ਦਸਤਾਰ ਸਜਾਉਣ, ਸੁੰਦਰ ਗੁਰਮੁਖੀ ਲਿਖਾਈ, ਰੰਗ ਭਰਨ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਸ਼ਾਮਲ ਹਨ। ਜਥੇਬੰਦੀ ਵਲੋਂ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਉਪਰਾਲੇ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਬੰਧਕਾਂ ਅਨੁਸਾਰ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਸਦਾਚਾਰਕ ਕਦਰਾਂ-ਕੀਮਤਾਂ ਅਤੇ ਪੰਜਾਬੀ ਵਿਰਸੇ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ। ਮੁਕਾਬਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੀ ਲਿਸਟ ਸਕੂਲ ਹੈੱਡ ਟੀਚਰ/ ਪ੍ਰਿੰਸੀਪਲ ਵਲੋਂ ਨਿਰਧਾਰਿਤ ਪ੍ਰੋਫਾਰਮੇ ’ਤੇ ਭਰੀ ਜਾਵੇਗੀ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਯੁਵਕ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਨੇ ਕਲਾ ਤੇ ਸੱਭਿਆਚਾਰ ਦੇ ਰੰਗ ਬਿਖੇਰੇ ਸੁਸਾਇਟੀ ਦੇ ਪ੍ਰਧਾਨ... ਅਗਲੀ ਖ਼ਬਰ ਨਗਰ ਕੌਂਸਲ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।