22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰਮੀਤ ਗੋਗੀ ਨੇ ਵੱਖ-ਵੱਖ ਪਿੰਡਾਂ ’ਚ ਆਗੂਆਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ, 20 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀ. ਸੀ.

ਅਜੀਤ ਡੈਸਕ 21-10-2026
ਨੂਰਪੁਰ ਬੇਦੀ, 20 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਰੂਪਨਗਰ ਗੁਰਮੀਤ ਗੋਗੀ ਟੇਡੇਵਾਲ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲ ਚਲਾਣਾ ਕਰ ਗਏ ਆਗੂਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਗੁਰਮੀਤ ਗੋਗੀ ਟੇਡੇਵਾਲ ਨੇ ਨੂਰਪੁਰ ਬੇਦੀ ਵਿਖੇ ਭਗਵਾਨ ਦਾਸ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਬਾਲੇਵਾਲ ਵਿਖੇ ਦਾਤਾ ਰਾਮ ਚੌਹਾਨ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸੇ ਪਿੰਡ ਵਿਚ ਕਮਲੇਸ਼ ਰਾਣੀ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਵੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟ ਕੀਤੀ। ਗੁਰਮੀਤ ਗੋਗੀ ਟੇਡੇਵਾਲ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਆਪਣੇ ਦਾ ਵਿਛੋੜਾ ਪਰਿਵਾਰ ਲਈ ਬਹੁਤ ਵੱਡਾ ਦੁੱਖ ਹੁੰਦਾ ਹੈ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।
ਪਿਛਲੀ ਖ਼ਬਰ ਨੂਰਪੁਰ ਬੇਦੀ ’ਚ ਰਾਮ-ਲੀਲ੍ਹਾ ਦੀ ਦਸਵੀਂ ਨਾਈਟ ਦਾ ਗੌਰਵ ਰਾਣਾ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਰੂਪਨਗਰ ’ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ 8 ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।