21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਰਾਜੇਸ਼ ਚੌਧਰੀ ਨੇ ਭਾਜਪਾ ਦੀ ਟਿਕਟ ਲਈ ਮੀਡੀਆ ਜ਼ਰੀਏ ਜਤਾਈ ਦਾਅਵੇਦਾਰੀ

ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਗਲ ਵਿਚ ਭਾਜਪਾ ਦੀ ਟਿਕਟ ਲਈ ਦਾਅਵੇਦਾਰੀ ਤੇਜ਼ ਹੋਣ ਲੱਗੀ ਹੈ। ਜ਼ਿਲ੍ਹਾ ਭਾਜਪਾ ਰੂਪਨਗਰ ਦੇ ਮੀਤ ਪ੍ਰਧਾਨ ਅਤੇ ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ ਨੇ ਪੱਤਰਕਾਰ ਸੰਮੇਲਨ ਦੌਰਾਨ ਵਿਧਾਇਕ ਬਣ ਕੇ ਹਲਕੇ ਦੀ ਸੇਵਾ ਕਰਨ ਦੀ ਇੱਛਾ ਜ਼ਾਹਿਰ ਕੀਤੀ।

ਅਜੀਤ ਡੈਸਕ 21-10-2026
ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਗਲ ਵਿਚ ਭਾਜਪਾ ਦੀ ਟਿਕਟ ਲਈ ਦਾਅਵੇਦਾਰੀ ਤੇਜ਼ ਹੋਣ ਲੱਗੀ ਹੈ। ਜ਼ਿਲ੍ਹਾ ਭਾਜਪਾ ਰੂਪਨਗਰ ਦੇ ਮੀਤ ਪ੍ਰਧਾਨ ਅਤੇ ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ ਨੇ ਪੱਤਰਕਾਰ ਸੰਮੇਲਨ ਦੌਰਾਨ ਵਿਧਾਇਕ ਬਣ ਕੇ ਹਲਕੇ ਦੀ ਸੇਵਾ ਕਰਨ ਦੀ ਇੱਛਾ ਜ਼ਾਹਿਰ ਕੀਤੀ। ਚੌਧਰੀ ਨੇ ਕਿਹਾ ਕਿ ਰਾਜਨੀਤੀ ਉਨ੍ਹਾਂ ਦਾ ਪੇਸ਼ਾ ਨਹੀਂ, ਸਗੋਂ ਸ਼ੌਕ ਹੈ। ਨੰਗਲ ਦੇ ਜੰਮਪਲ ਹੋਣ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਹੋਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਿੰਦਗੀ ਦੇ ਆਖ਼ਰੀ ਪੜਾਅ ਵਿਚ ਵਿਧਾਇਕ ਬਣ ਕੇ ਉੱਜੜ ਰਹੇ ਨੰਗਲ ਨੂੰ ਬਚਾਉਣ ਲਈ ਯਤਨ ਕਰਨਾ ਚਾਹੁੰਦੇ ਹਨ।ਟਿਕਟ ਦੇ ਹੋਰ ਦਾਅਵੇਦਾਰਾਂ ’ਤੇ ਅਸਿੱਧਾ ਤਨਜ਼ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਤਸਵੀਰਾਂ ਖਿਚਵਾਉਣ ਜਾਂ ਸੀਨੀਅਰ ਆਗੂਆਂ ਨਾਲ ਨੇੜਤਾ ਟਿਕਟ ਮਿਲਣ ਦਾ ਆਧਾਰ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਆਪਣੀ ਸਥਾਨਕ ਪਛਾਣ ਤੇ ਕੀਤੇ ਕੰਮਾਂ ਦੇ ਆਧਾਰ ’ਤੇ ਦਾਅਵੇਦਾਰੀ ਪੇਸ਼ ਕਰ ਰਹੇ ਹਨ। ‘ਪੈਸੇ ਲੈਣ ਦਾ ਦੋਸ਼ ਸਾਬਤ ਹੋਇਆ ਤਾਂ ਛੱਡ ਦਿਆਂਗਾ ਰਾਜਨੀਤੀ’ ਆਪਣੇ ਮਰਹੂਮ ਪਿਤਾ ਲਾਲਾ ਬੀਰਬਲ ਚੌਧਰੀ ਦਾ ਜ਼ਿਕਰ ਕਰਦਿਆਂ ਰਾਜੇਸ਼ ਚੌਧਰੀ ਨੇ ਦਾਅਵਾ ਕੀਤਾ ਕਿ ਨਾ ਉਨ੍ਹਾਂ ਦੇ ਪਿਤਾ ਨੇ ਅਤੇ ਨਾ ਹੀ ਉਨ੍ਹਾਂ ਨੇ ਰਾਜਨੀਤੀ ਵਿਚ ਕਿਸੇ ਤੋਂ ਪੈਸੇ ਲਏ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸਾਬਤ ਹੋ ਜਾਵੇ ਤਾਂ ਉਹ ਰਾਜਨੀਤੀ ਛੱਡ ਦੇਣਗੇ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਜੋਂ ਆਪਣੇ ਕਾਰਜਕਾਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਧੀ ਦਰਜਨ ਪਿੰਡਾਂ ਨੂੰ ਨਗਰ ਕੌਂਸਲ ਵਿਚ ਸ਼ਾਮਲ ਕਰਵਾਉਣ, ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੂੰ ਬੰਦ ਹੋਣ ਤੋਂ ਬਚਾਉਣ ਤੇ ਬੀ. ਫਾਰਮੇਸੀ ਤੇ ਐਮ. ਫਾਰਮੇਸੀ ਕੋਰਸ ਸ਼ੁਰੂ ਕਰਵਾਉਣ ਵਿਚ ਆਪਣੀ ਭੂਮਿਕਾ ਦਾ ਜ਼ਿਕਰ ਕੀਤਾ। ਉਨ੍ਹਾਂ ਨੰਗਲ ਸਿਵਲ ਹਸਪਤਾਲ ਦੀ ਮਨਜ਼ੂਰੀ ਸਬੰਧੀ ਯਤਨਾਂ ਦਾ ਵੀ ਹਵਾਲਾ ਦਿੱਤਾ। ਮੀਡੀਆ ਤੋਂ ਸਹਿਯੋਗ ਮੰਗਦਿਆਂ ਉਨ੍ਹਾਂ ਕਿਹਾ ਕਿ ਉਹ ਪੱਤਰਕਾਰਾਂ ਨੂੰ ਢਾਲ ਬਣਾਉਣ ਦੀ ਬਜਾਏ ਇਲਾਕੇ ਦੀ ਆਵਾਜ਼ ਬਣਨਾ ਚਾਹੁੰਦੇ ਹਨ। ਉਨ੍ਹਾਂ ਦਰਜਨ ਦੇ ਕਰੀਬ ਦਾਅਵੇਦਾਰਾਂ ਦੇ ਨਾਮ ਸਾਹਮਣੇ ਆਉਣ ਨੂੰ ਭਾਜਪਾ ਦੀ ਲੋਕਪ੍ਰਿਯਤਾ ਦਾ ਸੰਕੇਤ ਦੱਸਦਿਆਂ ਕਿਹਾ ਕਿ ਟਿਕਟ ਦਾ ਅੰਤਿਮ ਫ਼ੈਸਲਾ ਪਾਰਟੀ ਨੇ ਕਰਨਾ ਹੈ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਤੇ ਕੌਂਸਲਰ ਰਣਜੀਤ ਸਿੰਘ ਲੱਕੀ, ਡਾ. ਜੀਵਨ ਚੌਧਰੀ, ਸੁਨੀਲ ਸ਼ੁਕਲਾ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਲਹਿੜੀਆਂ ਨੂੰ ਵਿਧਾਇਕ ਚੱਢਾ ਨੇ ਦਿੱਤੀ ਵਿਕਾਸ ਕਾਰਜਾਂ ਲਈ 5 ਲੱਖ ਦੀ ਗਰਾਂਟ ਅਗਲੀ ਖ਼ਬਰ ਪੰਜਾਬ ਸਰਕਾਰ ਕੁਝ ਕੁ ਸੜਕਾਂ ਦੀ ਮੁਰੰਮਤ ਕਰਵਾ ਕੇ ਆਪਣੇ ਵਿਕਾਸ ਵਜੋਂ ਪੇਸ਼ ਕਰ ਰਹੀ ਹੈ- ਅਸ਼ਵਨੀ ਸ਼ਰਮਾ ਜ਼ਿਆਦਾਤਰ ਸੰਪਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।