22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਦੇ ਸੇਵਕਾਂ ਨੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਤੇ ਸੇਵਾ ਦੱਲ ਦੇ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸਜਾਏ ਜਾਣ ਵਾਲੇ ਸਾਲਾਨਾ ਚੇਤਨਾ ਮਾਰਚ ਸਬੰਧੀ ਵਿਚਾਰਾਂ ਕਰਦਿਆਂ ਦੱਸਿਆ ਗਿਆ ਕਿ ਇਹ ਮਾਰਚ ਇਸ ਵਾਰ 22 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਸਜਾਇਆ ਜਾਵੇਗਾ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ ਨੇ ਦੱਸਿਆ ਕਿ ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦੱਲ ਮੰਡੀ ਗੋਬਿੰਦਗੜ੍ਹ ਵਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਸਜਾਏ ਜਾਦੇਂ ਇਸ ਚੇਤਨਾ ਮਾਰਚ ਸਬੰਧੀ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਤੇ 22 ਨਵੰਬਰ ਨੂੰ ਭੋਗ ਤੋਂ ਬਾਅਦ ਸਵੇਰੇ 9 ਵਜੇ ਇਹ ਮਾਰਚ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋਵੇਗਾ।

ਅਜੀਤ ਡੈਸਕ 22-10-2026
ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਦੇ ਸੇਵਕਾਂ ਨੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਤੇ ਸੇਵਾ ਦੱਲ ਦੇ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸਜਾਏ ਜਾਣ ਵਾਲੇ ਸਾਲਾਨਾ ਚੇਤਨਾ ਮਾਰਚ ਸਬੰਧੀ ਵਿਚਾਰਾਂ ਕਰਦਿਆਂ ਦੱਸਿਆ ਗਿਆ ਕਿ ਇਹ ਮਾਰਚ ਇਸ ਵਾਰ 22 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਸਜਾਇਆ ਜਾਵੇਗਾ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ ਨੇ ਦੱਸਿਆ ਕਿ ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦੱਲ ਮੰਡੀ ਗੋਬਿੰਦਗੜ੍ਹ ਵਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਸਜਾਏ ਜਾਦੇਂ ਇਸ ਚੇਤਨਾ ਮਾਰਚ ਸਬੰਧੀ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਤੇ 22 ਨਵੰਬਰ ਨੂੰ ਭੋਗ ਤੋਂ ਬਾਅਦ ਸਵੇਰੇ 9 ਵਜੇ ਇਹ ਮਾਰਚ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋਵੇਗਾ। ਇਹ ਮਾਰਚ ਲੁਠੇੜੀ, ਮੋਰਿੰਡਾ, ਨੋਗਾਵਾਂ, ਬਸੀ ਪਠਾਣਾ ਹੁੰਦਾਂ ਹੋਇਆ ਸ਼ਾਮ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਪੁੱਜੇਗਾ। ਸ੍ਰੀ ਨਸਰਾਲੀ ਨੇ ਦੱਸਿਆ ਕਿ ਇਹ ਮਾਰਚ ਰਹਿਤ ਮਰਿਆਦਾ ਅਨੁਸਾਰ ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਸੰਤ ਬਾਬਾ ਰਣਜੀਤ ਸਿੰਘ ਮੁਹਾਲੀ ਤਪਾ ਦਰਜ, ਜਥੇਦਾਰ ਨਿਰਭੈ ਸਿੰਘ, ਕੁਲਵੰਤ ਸਿੰਘ ਮਹਿਤੋਂ, ਗਿਆਨੀ ਜਸਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਕੁਲਦੀਪ ਸਿੰਘ ਕੰਗ ਰੀਵਰਲੈਂਡ, ਜੋਰਾ ਸਿੰਘ ਬੁੱਲੇਵਾਲ, ਅਜੈਬ ਸਿੰਘ, ਸਰਬਜੀਤ ਸਿੰਘ ਸੰਧੂਆਂ, ਅਮਰਜੀਤ ਸਿੰਘ ਦੁਮਣਾ, ਨਸੀਬ ਸਿੰਘ ਨਬੀਪੁਰ, ਬਲਬੀਰ ਸਿੰਘ, ਰਣਜੀਤ ਸਿੰਘ ਬੁੱਲੇਵਾਲ, ਹਰਚਰਨ ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਗੋਗੀ, ਮਨਜੀਤ ਸਿੰਘ ਖੰਨਾ, ਮਾ: ਬਾਬੂ ਸਿੰਘ ਗਿਆਨੀ ਸੁਖਵੀਰ ਸਿੰਘ ਪ੍ਰਧਾਨ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ, ਹਰਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਕਾਮੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਗਏ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।