ਪਿੰਡ ਔਲਖ ਵਿਖੇ ਵਿਧਾਇਕ ਚੱਢਾ ਵਲੋਂ ਵਿਕਾਸ ਕਾਰਜਾਂ ਲਈ 3 ਲੱਖ ਦੀ ਗਰਾਂਟ ਭੇਟ
ਨੂਰਪੁਰ ਬੇਦੀ, 21, ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਔਲਖ ਵਿਖੇ ਲੋਕ ਮਿਲਣੀ ਕੀਤੀ ਗਈ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਨੂਰਪੁਰ ਬੇਦੀ, 21, ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਔਲਖ ਵਿਖੇ ਲੋਕ ਮਿਲਣੀ ਕੀਤੀ ਗਈ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਿਧਾਇਕ ਚੱਢਾ ਨੇ ਗ੍ਰਾਮ ਪੰਚਾਇਤ ਔਲਖ ਨੂੰ 3 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ। ਲੋਕ ਮਿਲਣੀ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਵਿਕਾਸ ਲਈ ਆਪਸੀ ਸਹਿਯੋਗ ਅਤੇ ਸਾਂਝ ਬਣਾਈ ਰੱਖਣ, ਤਾਂ ਜੋ ਸਾਂਝੇ ਯਤਨਾਂ ਨਾਲ ਪਿੰਡ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਪਿੰਡ ਦੇ ਵਿਕਾਸ ਨਾਲ ਜੁੜੇ ਮੁੱਦੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ।