23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਮੀਤ ਗੋਗੀ ਟੇਡੇਵਾਲ ਦੀ ‘ ਮੇਰਾ ਸੁਪਨਾ ਆਤਮ ਨਿਰਭਰ ਹੋਵੇ ਰੋਪੜ ਆਪਣਾ ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਦੇ ਬੀ. ਸੀ.

ਅਜੀਤ ਡੈਸਕ 23-10-2026
ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਦੇ ਬੀ. ਸੀ. ਵਿੰਗ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਗੋਗੀ ਟੇਡੇਵਾਲ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਸੁਪਨਾ ਆਤਮ ਨਿਰਭਰ ਹੋਵੇ ਰੋਪੜ ਆਪਣਾ’ ਮੁਹਿੰਮ ਨੂੰ ਰੂਪਨਗਰ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੁਰਮੀਤ ਗੋਗੀ ਟੇਡੇਵਾਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਲੋੜਵੰਦ ਔਰਤਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਸਿਲਾਈ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਆਵਾਜਾਈ ਵਿਚ ਸਹੂਲਤ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਦੇ ਕੰਮਾਂ ਵਿਚ ਵਧੇਰੇ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਟਰਾਈ ਸਾਈਕਲ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਰੂਪਨਗਰ ਹਲਕੇ ਦੇ 50 ਤੋਂ ਵੱਧ ਪਿੰਡਾਂ ਤੱਕ ਪਹੁੰਚ ਕੀਤੀ ਜਾ ਚੁੱਕੀ ਹੈ। ਇਸੇ ਲੜੀ ਤਹਿਤ ਪਿੰਡ ਟਿੱਬਾ ਟੱਪਰੀਆਂ ਅਤੇ ਪਿੰਡ ਚਨੋਲੀ ਵਿਖੇ ਵੀ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਜਿੱਥੇ ਲੋੜਵੰਦ ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਸਿਲਾਈ ਮਸ਼ੀਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਮੁਹੱਈਆ ਕਰਵਾਏ ਗਏ। ਇਸ ਮੌਕੇ ਪੰਜਾਬ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਦਾਰਾ ਸਿੰਘ ਟੱਪਰੀਆਂ ਅਤੇ ਸੈਣੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ . ਐੱਮ . ਓ . ਡਾ . ਹਰਪ੍ਰੀਤ ਕੌਰ ਨੇ ਸਿਹਤ ਸੰਸਥਾਵਾਂ ਦਾ ਦੌਰਾ ਕਰ ਕੇ ਮਮਤਾ ਦਿਵਸ ਪ੍ਰੋਗਰਾਮਾਂ ਦਾ ਕੀਤਾ ਨਰੀਖਣ ਅਗਲੀ ਖ਼ਬਰ ਜੈ ਮਾਂ ਨੈਣਾ ਦੇਵੀ ਜਾਗਰਣ ਕਮੇਟੀ ਘਨੌਲਾ ਵਲੋਂ ਪੰਜਵੇਂ ਵਿਸ਼ਾਲ ਜਾਗਰਣ ਦਾ ਪੋਸਟਰ ਜਾਰੀ 24 ਅਕਤੂਬਰ ਨੂੰ ਸਜੇਗਾ ਮਾਤਾ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।