25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ -2026 ਦਾ ਰੂਪਨਗਰ ਪਹੁੰਚਣ ’ ਤੇ ਸ਼ਾਨਦਾਰ ਸਵਾਗਤ

ਰੂਪਨਗਰ, 24 ਅਕਤੂਬਰ (ਯਸ਼ਵੰਤ ਬੱਸੀ)-ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦੇ ਅੱਜ ਰੂਪਨਗਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਲੋਂ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਟਰਾਫ਼ੀ ਦੀ ਆਮਦ ਮੌਕੇ ਖਿਡਾਰੀਆਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਟਰਾਫੀ ਦੀ ਆਮਦ ਮੌਕੇ ਹਾਕੀ ਮੈਚ ਕਰਵਾਇਆ 25-10-2026
ਰੂਪਨਗਰ, 24 ਅਕਤੂਬਰ (ਯਸ਼ਵੰਤ ਬੱਸੀ)-ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦੇ ਅੱਜ ਰੂਪਨਗਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਲੋਂ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਟਰਾਫ਼ੀ ਦੀ ਆਮਦ ਮੌਕੇ ਖਿਡਾਰੀਆਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਟਰਾਫ਼ੀ ਦਾ ਸਵਾਗਤ ਕੀਤਾ। ਇਸ ਇਤਿਹਾਸਕ ਪਲ ਨੂੰ ਯਾਦਗਾਰੀ ਬਣਾਉਣ ਲਈ ਖੇਡ ਵਿਭਾਗ ਵਲੋਂ ਵਿਸ਼ੇਸ਼ ਹਾਕੀ ਮੈਚ ਵੀ ਕਰਵਾਇਆ ਗਿਆ, ਜਿਸ ਵਿਚ ਨੌਜਵਾਨ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੈਚ ਦੌਰਾਨ ਖਿਡਾਰੀਆਂ ਦੇ ਉਤਸ਼ਾਹ ਅਤੇ ਜਜ਼ਬੇ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਖੇਡ ਪ੍ਰੇਮੀਆਂ ਨੇ ਤਾੜੀਆਂ ਨਾਲ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਰੂਪਨਗਰ ਪਹੁੰਚਣਾ ਜ਼ਿਲ੍ਹੇ ਦੇ ਖੇਡ ਜਗਤ ਅਤੇ ਨੌਜਵਾਨਾਂ ਲਈ ਮਾਣ ਵਾਲਾ ਮੌਕਾ ਹੈ। ਅਜਿਹੇ ਉਪਰਾਲੇ ਨੌਜਵਾਨਾਂ ਨੂੰ ਹਾਕੀ ਸਮੇਤ ਹੋਰ ਖੇਡਾਂ ਨਾਲ ਜੁੜਨ ਅਤੇ ਖੇਡਾਂ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕਰਦੇ ਹਨ। ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਦੱਸਿਆ ਕਿ ਟਰਾਫ਼ੀ ਯਾਤਰਾ ਦਾ ਮੁੱਖ ਉਦੇਸ਼ ਪੰਜਾਬ ਦੀ ਅਮੀਰ ਹਾਕੀ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਅਲਾਮਤਾਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਸਵਾਗਤੀ ਸਮਾਰੋਹ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਹਾਕੀ ਖਿਡਾਰੀਆਂ ਤੋਂ ਇਲਾਵਾ ਬੈਡਮਿੰਟਨ ਕੋਚ ਸ੍ਰੀਮਤੀ ਸੀਲ ਭਗਤ ਅਤੇ ਸ੍ਰੀਮਤੀ ਰੀਤੂ, ਤੈਰਾਕੀ ਕੋਚ ਨਰੇਸ਼ ਰਾਜੋਰੀਆਂ ਅਤੇ ਪਿੰਕਾਸ ਧੀਮਾਨ, ਐਥਲੈਟਿਕਸ ਕੋਚ ਮਿਸ ਤਨਵੀਰ ਕੌਰ ਅਤੇ ਮਿਸ ਅੰਮ੍ਰਿਤ ਕੌਰ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਇਨਸਾਨੀਅਤ ਦੀ ਮਿਸਾਲ : 15 ਦਿਨਾਂ ਤੋਂ ਵਿੱਛੜੇ ਬਜ਼ੁਰਗ ਨੂੰ ਸਰਵਿੰਗ ਹੈਂਡਸ ਵੈੱਲਫੇਅਰ ਸੁਸਾਇਟੀ ਨੇ ਪਰਿਵਾਰ ਨਾਲ ਮਿਲਾਇਆ ਅਗਲੀ ਖ਼ਬਰ ਨੰਗਲ ਦੇ 30 ਸਾਲ ਪੁਰਾਣੇ ਬੀ.ਬੀ.ਐਮ.ਬੀ. ਲੀਜ਼ ਵਿਵਾਦ ਦਾ ਪੱਕਾ ਹੱਲ ਕਰੇ ਕੇਂਦਰ ਸਰਕਾਰ-ਜੀ.ਡੀ. ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।